Sunday, March 8, 2026

ਕੈਪਟਨ ਸਾਹਿਬ ਕਦੋਂ ਦੇਵੋਗੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ? – ਪਪੜੌਦੀ

ਸਮਰਾਲਾ, 4 ਜੁਲਾਈ (ਪੰਜਾਬ ਪੋਸਟ- ਕੰਗ) – ਚੋਣਾਂ ਜਿੱਤਣ ਤੋਂ 100 ਦਿਨ ਬਾਅਦ ਹੀ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਅਦੇ ਭੁੱਲਦੇ ਨਜ਼ਰ PPN0407201709ਆ ਰਹੇ ਹਨ ਭਾਵੇਂ ਉਹ ਸਮਾਰਟ ਫੋਨ ਦੇ ਜਾਂ ਘਰ ਘਰ ਵਿੱਚ ਪੱਕੀ ਨੌਕਰੀ ਦੇ, ਸ਼ਗਨ ਸਕੀਮ, ਆਟਾ ਦਾਲ ਸਕੀਮ ਵਿੱਚ ਚਾਹ ਪੱਤੀ ਸ਼ਾਮਲ ਕਰਨਾ, ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ ਆਦਿ ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਦੁਆਰਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਲੋਕਾਂ ਨਾਲ ਝੂਠੇ ਅਤੇ ਵੱਡੇ ਵੱਡੇ ਵਾਅਦੇ ਕੀਤੇ ਸਨ, ਹੁਣ ਇਨ੍ਹਾਂ ਸਭ ਵਾਅਦਿਆਂ ਦੀ ਪੋਲ ਆਮ ਲੋਕਾਂ ਦੇ ਸਾਹਮਣੇ ਖੁੱਲਦੀ ਨਜ਼ਰ ਆ ਰਹੀ ਹੈ।ਪੰਜਾਬ ਦੇ ਲੋਕਾਂ ਦਾ ਕੇਵਲ ਤਿੰਨ ਮਹੀਨਿਆਂ ਵਿੱਚ ਹੀ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।ਉਨਾਂ ਕਿਹਾ ਕਿ ਜੇਕਰ ਕਾਂਗਰਸ ਦੇ ਪਿਛਲੇ ਕਾਰਜਕਾਲ ਉੱਤੇ ਨਜ਼ਰ ਮਾਰੀ ਜਾਵੇ ਤਾਂ ਕਾਂਗਰਸ ਨੇ ਕਦੀ ਵੀ ਪੰਜਾਬ ਦਾ ਭਲਾ ਨਹੀਂ ਕੀਤਾ, ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਵਿਰੁੱਧ ਹੀ ਫੈਸਲੇ ਲਏ ਹਨ।ਕੈਪਟਨ ਸਰਕਾਰ ਹੁਣੇ ਤੋਂ ਹੀ ਖਜਾਨਾ ਖਾਲੀ ਹੋਣ ਦਾ ਰੌਲਾ ਪਾਉਣਾ ਸ਼ੁਰੂ ਕਰਕੇ, ਆਪਣੇ ਚਹੇਤਿਆਂ ਦੀਆਂ ਤਜ਼ੌਰੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਰੇਤੇ ਦੀ ਖੱਡਾਂ ਵਿੱਚ ਹੋਈ ਘਪਲੇਬਾਜੀ ਜੱਗ ਜ਼ਾਹਰ ਹੈ।ਮੌਜੂਦਾ ਬੱਜ਼ਟ ਵਿੱਚ ਕਾਂਗਰਸ ਸਰਕਾਰ ਨੇ ਆਮ ਲੋਕਾਂ ਅਤੇ ਕਿਸਾਨਾਂ ਨਾਲ ਜੋ ਮਖੌਲ ਕੀਤਾ ਹੈ।ਇਸ ਤੋਂ ਵੱਧ ਵਿਧਾਨ ਸਭਾ ਦੇ ਇਜਲਾਸ ਮੌਕੇ ਜਿਸ ਤਰ੍ਹਾਂ ‘ਆਪ’ ਦੇ ਸਿੱਖ ਵਿਧਾਇਕ ਦੀ ਪੱਗ ਅਤੇ ਇਸਤਰੀ ਵਿਧਾਇਕ ਨਾਲ ਖਿੱਚ ਧੂਹ ਕੀਤੀ ਗਈ, ਬਹੁਤ ਹੀ ਸ਼ਰਮ ਵਾਲੀ ਗੱਲ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਲਾਰੇ ਲਾ ਕੇ ਰੱਖੇ ਤਾਂ ਸ਼੍ਰੋਮਣੀ ਅਕਾਲੀ ਦੇ ਵਰਕਰ ਚੁੱਪ ਕਰਕੇ ਨਹੀਂ ਬੈਠਣਗੇ, ਅਕਾਲੀ ਕਾਂਗਰਸ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਕੇ ਲੋਕਾਂ ਨੂੰ ਇਨਸਾਫ ਜਰੂਰ ਦਿਵਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੇਸ਼ ਕੁਮਾਰ, ਅਵਤਾਰ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਨਵਰੂਪ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ, ਕਰਮਜੀਤ ਸਿੰਘ, ਸੂਰਜ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply