ਪਠਾਨਕੋਟ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ
ਦੇ ਮੀਟਿੰਗ ਹਾਲ ਵਿਖੇ ਪ੍ਰਸ਼ਾਸਨਿਕ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਨੈਨਾ ਸਥਾਲੀਆ ਸਹਾਇਕ ਸਿਵਲ ਸਰਜਨ, ਜਸਬੀਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਸੌਪੀ ਗਈ ਜਿੰਮੇਵਾਰੀ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਹਸਪਤਾਲ ਵਿੱਚ ਨਸ਼ੇ ਛੱਡਣ ਲਈ ਆ ਰਹੇ ਮਰੀਜਾਂ, ਨਸ਼ਾ ਛੱਡ ਚੁੱਕੇ ਮਰੀਜਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਸਬੰਧੀ ਸਟੇਟਸ ਰਿਪੋਰਟ ਦੇਣ। ਉਨ੍ਹਾਂ ਨੇ ਪਬਲਿਕ ਹੈਲਥ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਖਾਨੇ ਬਣਾਉਣ ਦੇ ਕੰਮ ਵਿੱਚ ਤੇਜੀ ਲਿਆਉਣ ਅਤੇ ਜਿਲ੍ਹੇ ਨੂੰ ਓਪਨ ਡਿਫੈਕਸ਼ਨ ਫ੍ਰੀ (ਓ.ਡੀ.ਐਫ) ਕਰਨ ਲਈ ਮਿਹਨਤ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਇਹ ਵੀ ਕਿਹਾ ਕਿ ਓਪਨ ਡਿਫੈਕਸ਼ਨ ਫ੍ਰੀ (ਓ.ਡੀ.ਐਫ) ਦੇ ਕੰਮ ਵਿੱਚ ਲਗਾਏ ਗਏ ਮੋਟੀਵੇਟਰਾਂ ਸਬੰਧੀ ਕਿਸ ਮੋਟੀਵੇਟਰ ਨੂੰ ਕਿਹੜਾ ਕੰਮ ਕਿਹੜੇ ਪਿੰਡ ਵਿੱਚ ਦਿੱਤਾ ਗਿਆ ਅਤੇ ਉਸ ਦੇ ਸਡਿਊਲ ਦੀ ਪੂਰੀ ਜਾਣਕਾਰੀ ਦੇਣ ਤਾਂ ਜੋ ਨਿਰਧਾਰਤ ਸਮੇਂ ਵਿੱਚ ਜਿਲ੍ਹੇ ਨੂੰ ਓ.ਡੀ.ਐਫ ਕੀਤਾ ਜਾ ਸਕੇ। ਉਨ੍ਹਾਂ ਨੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਮਾਰਕ ਕੀਤੀ ਗਈ ਇਨਕੁਆਰੀ ‘ਤੇ ਕਾਰਵਾਈ ਕਰਕੇ ਆਪਣੀ ਰਿਪੋਰਟ ਅਗਲੇ ਹਫਤੇ ਹੋਣ ਵਾਲੇ ਇਸੇ ਮੀਟਿੰਗ ਵਿੱਚ ਪੇਸ਼ ਕਰਨ।ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਅੰਦਰ ਸਫਾਈ ਨੂੰ ਯਕੀਨੀ ਬਣਾਉਣ ਅਤੇ ਜਿੱਥੇ ਵੀ ਕਿੱਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਾਫ ਕਰਵਾਉਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media