Sunday, October 11, 2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸਬ ਕਮੇਟੀ ਬਣਾਈ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ G. Gurbachan S11aਬੋਲਦਿਆਂ ਕਿਹਾ ਕਿ ਮੀਡੀਆ ਵਿਚ ਜੋ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਵਿਖੇ ਤੀਸਰੀ ਲਿਖਤ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਖਬਰਾਂ ਆਈਆਂ ਹਨ, ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਇੱਕ ਸਬ-ਕਮੇਟੀ ਗਠਿਤ ਕਰਕੇ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੂੰ ਜਲਦ ਪੜਤਾਲ ਕਰਵਾਉਣ ਵਾਸਤੇ ਪੱਤ੍ਰਿਕਾ ਭੇਜੀ ਗਈ ਹੈ।ਜਿਸ ਵਿੱਚ ਕਿਹਾ ਗਿਆ ਹੈ ਕਿ ਕੇਸ ਸਬੰਧੀ ਸਬ-ਕਮੇਟੀ ਰਾਹੀਂ ਮੁਕੰਮਲ ਘੋਖ ਕਰਵਾ ਕੇ ਇਸ ਦੀ ਰਿਪੋਰਟ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply