ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਜਗਰੂਪ ਕੌਰ ਤੇ ਕਵਲਜੀਤ ਕੌਰ
ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਫਾਈਨਲ ਦੇ ਨਤੀਜ਼ਿਆਂ ’ਚੋਂ 72 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਪ੍ਰੀਖਿਆ ’ਚ ਉਕਤ ਉਪਲਬੱਧੀ ਹਾਸਲ ਕਰਨ ’ਤੇ ਦੋਵਾਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੰਦਿਆਂ ਆਉਣ ਵਾਲੇ ਸਮੇਂ ’ਚ ਵਧੇਰੇ ਅੰਕ ਲੈ ਕੇ ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥਣ ਕਵਲਪ੍ਰੀਤ ਕੌਰ ਸਿਹਤ ਠੀਕ ਨਾ ਹੋਣ ਕਰਕੇ ਵੀ 72 ਫ਼ੀਸਦੀ ਨੰਬਰ ਲੈ ਕੇ ਕਾਲਜ ’ਚੋਂ ਪਹਿਲੇ ਸਥਾਨ ’ਤੇ ਰਹੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media