ਸ਼੍ਰੋਮਣੀ ਕਮੇਟੀ ਵਲੋਂ ਪੁੱਤਰ ਨੂੰ ਨੌਕਰੀ ਤੇ ਪਰਿਵਾਰ ਨੂੰ 25 ਹਜ਼ਾਰ ਮਾਲੀ ਮਦਦ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਲੰਗਰ ਤਿਆਰ ਕਰਦਿਆਂ ਕੜਾਹੇ
ਵਿਚ ਡਿੱਗਣ ਕਾਰਨ ਝੁਲਸੇ ਸੇਵਾਦਾਰ ਦੇ ਇਲਾਜ ਵਿਚ ਕਿਸੇ ਕਿਸਮ ਦੀ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਸ ਦਾ ਸਾਰਾ ਇਲਾਜ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ੇਰੇ ਇਲਾਜ ਸੇਵਾਦਾਰ ਚਰਨਜੀਤ ਸਿੰਘ ਦਾ ਹਾਲਚਾਲ ਜਾਨਣ ਸਮੇਂ ਕੀਤਾ। ਉਨ੍ਹਾਂ ਚਰਨਜੀਤ ਸਿੰਘ ਦੇ ਪਰਿਵਾਰ ਨੂੰ 25 ਹਜ਼ਾਰ ਦੀ ਸਹਾਇਤਾ ਰਾਸ਼ੀ ਦਿੱਤੀ।ਉਸ ਦੇ ਪੁੱਤਰ ਨੂੰ ਨੌਕਰੀ ਦੇਣ ਅਤੇੇ ਇਲਾਜ ਸ਼੍ਰੋਮਣੀ ਕਮੇਟੀ ਵਲੋਂ ਕਰਵਾਉਣ ਦਾ ਵੀ ਐਲਾਨ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਸਪਤਾਲ ਦੇ ਸੁਪ੍ਰਿੰਟੈਂਡੈਂਟ ਡਾ. ਬਲਜੀਤ ਸਿੰਘ ਤੇ ਡਾਕਟਰਾਂ ਪਾਸੋਂ ਉਸ ਦੀ ਮੌਜੂਦਾ ਹਾਲਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਬੰਧਤ ਸੇਵਾਦਾਰ ਦੇ ਵਧੀਆ ਇਲਾਜ ਸਬੰਧੀ ਹਦਾਇਤ ਵੀ ਕੀਤੀ। ਇਸ ਮੌਕੇ ਡਾ. ਬਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੱਸਿਆ ਕਿ ਅਜਿਹੇ ਕੇਸ ਵਿਚ ਪਹਿਲੇ 48 ਘੰਟੇ ਦਾ ਸਮਾਂ ਬਹੁਤ ਨਾਜ਼ੁਕ ਹੁੰਦਾ ਹੈ ਜਦਕਿ ਇਹ ਸਮਾਂ ਬੀਤ ਚੁੱਕਣ ਕਾਰਨ ਚਰਨਜੀਤ ਸਿੰਘ ਦੀ ਸਿਹਤ ਵਿਚ ਸੁਧਾਰ ਹੋਣ ਦੀ ਦਰ ਵਧ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਗੁਰਲਾਲ ਸਿੰਘ ਫਤਹਿਗੜ੍ਹ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਅਦਿ ਵੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਸਾਈਬਰ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਵਿਦਿਆਰਥੀਆਂ ਨੂੰ ਸਾਈਬਰ …
Punjab Post Daily Online Newspaper & Print Media