ਧੂਰੀ, 7 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਰਾਤ ਧਰਮਪੁਰਾ ਮੁਹਲੇ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਦੁਖੀ ਹੋਏ
ਲੋਕਾਂ ਨੇ ਰੋਸ ਵਜੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਖਿਲਾਫ ਸਥਾਨਕ ਮਲੇਰਕੋਟਲਾ ਰੋਡ ਉੱਪਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।ਨਗਰ ਕੌਂਸਲਰ ਸੁਰਿੰਦਰ ਕੁਮਾਰ, ਪੁਸ਼ਪਿੰਦਰ ਸ਼ਰਮਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮੇਤ ਇਕੱਠੇ ਹੋਏ ਮੁਹੱਲਾ ਨਿਵਾਸੀਆਂ ਨੇ ਪਾਵਰਕਾਮ ਅਧਿਕਾਰੀਆਂ `ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਦੋ ਰਾਤਾਂ ਤੋਂ ਲਗਾਤਾਰ ਧਰਮਪੁਰਾ ਮੁਹੱਲੇ `ਚ ਬਿਜਲੀ ਨਹੀਂ ਆਈ, ਜਿਸ ਕਾਰਨ ਉਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਿਜਲੀ ਨਾ ਆਉਣ ਕਾਰਨ ਲੋਕਾਂ ਦੇ ਘਰਾਂ `ਚ ਪੀਣ ਵਾਲੇ ਪਾਣੀ ਦੀ ਵੀ ਵੱਡੀ ਸਮੱਸਿਆ ਬਣ ਗਈ।ਉਨਾਂ ਕਿਹਾ ਕਿ ਬਿਜਲੀ ਨਾ ਆਉਣ ਦੀ ਸ਼ਿਕਾਇਤ ਉਨ੍ਹਾਂ ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਹੈ, ਪ੍ਰੰਤੂ ਉਹ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਉਨਾਂ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋਕੇ ਸੜਕਾਂ `ਤੇ ਉਤਰਨਾ ਪਿਆ ਹੈ।ਇਸ ਸੰਬੰਧੀ ਜਦੋਂ ਪਾਵਰਕਾਮ ਦੇ ਐਸ.ਡੀ.ਓ ਕੰਵਰਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਧਰਮਪੁਰਾ ਮੁਹੱਲੇ ਦੇ ਲੋਕਾਂ ਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਵੱਡਾ ਟਰਾਂਸਫ਼ਾਰਮਰ ਰੱਖ ਕੇ ਸਪਲਾਈ ਚਾਲੂ ਕਰ ਦਿੱਤੀ ਗਈ ਹੈ।ਇਸ ਮੌਕੇ `ਤੇ ਹੋਰਨਾਂ ਤੋਂ ਇਲਾਵਾ ਮੋਹਨ ਸਿੰਘ, ਗੁਰਜੰਟ ਸਿੰਘ, ਨਰੈਣ ਸਿੰਘ, ਧਰਮ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ `ਚ ਮੁਹੱਲਾ ਨਿਵਾਸੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media