Tuesday, August 11, 2026

ਸੇਵਾਦਾਰ ਨੂੰ ਕੜਾਹੇ ’ਚੋਂ ਕੱਢਣ ਵਾਲੇ ਸ਼ਰਧਾਲੂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਨੌਕਰੀ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਚਰਨਜੀਤ ਸਿੰਘ ਨੂੰ ਬਚਾਉਣ ਲਈ PPN0707201711ਅੱਗੇ ਆਏ ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨੌਕਰੀ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼ਰਨਜੀਤ ਸਿੰਘ ਨੂੰ ਨਿਯੁੱਕਤੀ ਪੱਤਰ ਦੇਣ ਸਮੇਂ ਆਖਿਆ ਕਿ ਮਨੁੱਖਤਾ ਦੀ ਭਲਾਈ ਹੀ ਸੱਚੀ ਸੇਵਾ ਹੁੰਦੀ ਹੈ।ਸਿੱਖ ਹਮੇਸ਼ਾਂ ਆਪਣੀ ਅਰਦਾਸ ਵਿਚ ਸਰਬਤ ਦਾ ਭਲਾ ਮੰਗਦੇ ਹਨ ਅਤੇ ਗੁਰੂ-ਘਰ ਵਿਖੇ ਲੰਗਰ ਵਿੱਚ ਸੇਵਾਦਾਰ ਨਾਲ ਵਾਪਰੇ ਹਾਦਸੇ ਸਮੇਂ ਸ਼ਰਨਜੀਤ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲਾਂਗਰੀ ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆ ਕੇ ਮਨੁੱਖੀ ਹਮਦਰਦੀ ਦੀ ਮਿਸਾਲ ਕਾਇਮ ਕੀਤੀ ਹੈ।ਇਸ ਹਿੰਮਤ ਤੇ ਬਹਾਦਰੀ ਲਈ ਸ਼ਰਨਜੀਤ ਸਿੰਘ ਨੂੰ ਸੇਵਾਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ।ਇਸ ਮੌਕੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।
ਯਾਦ ਰਹੇ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਚਰਨਜੀਤ ਸਿੰਘ ਨੂੰ ਗੁਰੂ ਘਰ ਦੇ ਸ਼ਰਧਾਲੂ ਸ਼ਰਨਜੀਤ ਸਿੰਘ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਹਰ ਕੱਢਿਆ ਸੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply