Saturday, April 11, 2026

ਇਤਿਹਾਸਿਕ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਮਿਲੇ

ਪ੍ਰੋ. ਬਡੂੰਗਰ ਨੇ ਸਿੱਕਮ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ਼ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਮ ਦੇ ਰਾਜਪਾਲ ਸ਼੍ਰੀਨਿਵਾਸ ਪਾਟਿਲ Kirpal Badungerਅਤੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਮ ਵਿਖੇ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿੱਚ ਗੁਰ ਮਰਯਾਦਾ ਦੀ ਹੋ ਰਹੀ ਉਲੰਘਣਾ ਵੱਲ ਧਿਆਨ ਦਿਵਾਉਂਦਿਆਂ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਦੇਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ  ਗੁਰੂ ਡੋਂਗਮਰ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਪੂਰੀ ਤਰ੍ਹਾਂ ਬਦਲ ਦਿੱਤੀ ਗਈ ਹੈ ਅਤੇ ਇਸ ਨੂੰ ਬੁੱਧ ਅਸਥਾਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਨਜਦੀਕ ਮੂਰਤੀਆਂ ਦੀ ਸਥਾਪਨਾ ਕਰ ਦਿੱਤੀ ਗਈ ਹੈ ਅਤੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਤੋਂ ਰੋਕਿਆ ਜਾਂਦਾ ਹੈ।ਇਥੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਵੀ ਸਿੱਖਾਂ ਨੂੰ ਦਰਸ਼ਨ ਨਹੀਂ ਕਰਨ ਦਿੱਤੇ ਜਾ ਰਹੇ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ।ਉਨ੍ਹਾਂ ਲਿਖਿਆ ਕਿ ਆਪਣੇ ਗੁਰੂ ਸਾਹਿਬ ਦੀ ਯਾਦ ਨਾਲ ਜੁੜੇ ਅਸਥਾਨ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਜਿਨ੍ਹਾਂ ਦੀ ਸੇਵਾ ਸੰਭਾਲ ਸਿੱਖ ਪੂਰਨ ਗੁਰ ਮਰਯਾਦਾ ਤੇ ਸ਼ਰਧਾ-ਸਤਿਕਾਰ ਨਾਲ ਕਰਨਾ ਲੋਚਦੇ ਹਨ।ਇਸ ਲਈ ਗੁਰਦੁਆਰਾ ਸਾਹਿਬਾਨ ਅੰਦਰ ਸਿੱਖ ਮਰਯਾਦਾ ਦੀ ਬਹਾਲੀ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆਂ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਤਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply