ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ
ਵਲੋਂ ਦਿੱਤੀ ਗਈ ਨਵੀਂ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਸੌਂਪੀਆਂ।ਪ੍ਰੋ: ਬਡੂੰਗਰ ਨੇ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਆ ਦਾ ਮਿਆਰ ਉਚਾ ਚੁੱਕਣ ਵਿੱਚ ਸਫਲ ਹੈ ਜਿਸ ਕਰਕੇ ਅੱਜ ਸ਼੍ਰੋਮਣੀ ਕਮੇਟੀ ਦੇ ਅਨੇਕਾਂ ਸਕੂਲ/ਕਾਲਜ ਵਿਦਿਅਕ ਅਦਾਰਿਆਂ ਵਿਚ ਬਾਕੀ ਕਾਲਜਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਮਿਆਰੀ ਵਿਦਿਆ ਦਿੱਤੀ ਜਾ ਰਹੀ ਹੈ।
ਇਸ ਮੌਕੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਰਜਿੰਦਰ ਸਿੰਘ ਮਹਿਤਾ ਤੇ ਗੁਰਪ੍ਰੀਤ ਸਿੰਘ ਝੱਬਰ, ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰੋ: ਅਮਨਦੀਪ ਕੌਰ, ਪ੍ਰੋ: ਅਮਨਦੀਪ ਸਿੰਘ, ਪ੍ਰੋ: ਸੰਦੀਪ ਸਿੰਘ, ਡਾ. ਰੁਪਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media