Tuesday, November 24, 2026

ਡੀ.ਏ.ਵੀ ਪਬਲਿਕ ਸਕੂਲ ਵਿੱਚ ਹਵਨ ਦਾ ਆਯੋਜਨ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਨ ਨੂੰ ਤਾਜ਼ਾ ਦਮ ਅਤੇ ਖੁਸ਼ ਕਰਨ ਵਾਲੀਆਂ ਛੁੱਟੀਆਂ ਤੋਂ ਬਾਅਦ ਸਥਾਨਕ ਲਾਰੰਸ ਰੋਡ ਸਥਿਤ PPN0907201709ਡੀ.ਏ.ਵੀ ਪਬਲਿਕ ਸਕੂਲ ਖੁੱਲਣ `ਤੇ ਵਿਦਿਆਰਥੀਆਂ ਵਿਚ ਬੜਾ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ।ਪਹਿਲੇ ਦਿਨ ਸਕੂਲ ਵਿੱਚ ਉਸ ਪਰਮ ਪਰਮਾਤਮਾ ਦਾ ਅਸ਼ੀਰਵਾਦ ਲੈਣ ਅਤੇ ਪੜ੍ਹਾਈ ਵਿੱਚ ਹੋਰ ਵਧੀਆ ਪ੍ਰਦਰਸ਼ਨ ਲਈ ਹਵਨ ਦਾ ਅਯੋਜਨ ਕੀਤਾ ਗਿਆ।ਹਵਨ ਤੋਂ ਬਾਅਦ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਅਧਿਆਪਕਾਵਾਂ ਦੇ ਮਾਰਗ ਦਰਸ਼ਨ ਹੇਠ ਮਿਹਨਤ ਕਰਕੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਲਈ ਕਿਹਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਦਾ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਸਕੂਲ ਦਾ ਮਾਣ ਵਧਾਉਣ ਦਾ ਅਸ਼ਰਿਵਾਦ ਦਿਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply