ਬਠਿੰਡਾ, 10 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸਮਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ
ਵਲੋਂ ਹਫ਼ਤਵਾਰੀ ਧਾਰਮਿਕ ਸਮਾਗਮ ਰਾਣਾ ਸਿੰਘ ਸੋਢੀ ਸਿਰਕੀ ਬਾਜ਼ਾਰ ਦੇ ਗ੍ਰਹਿ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਪ੍ਰਧਾਨ ਜਰਨੈਲ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਸ਼ਰਨਜੀਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media