Saturday, October 10, 2026

ਡੀ.ਏ.ਵੀ ਕਾਲਜ ਦੀ ਵਿਦਿਆਰਥਣ ਨੇ ਹਾਸਲ ਕੀਤਾ ਤੀਜਾ ਸਥਾਨ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੇਲਾਨੇ ਗਏ ਬਾਇਓਟੈਕਨੋਲਾਜੀ- ਸਮੈਸਟਰ 4 ਦੇ PPN1007201709ਐਲਾਨੇ ਨਤੀਜਿਆਂ ਵਿੱਚ ਡੀ.ਏ.ਵੀ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਇਸ ਪ੍ਰਾਪਤੀ `ਤੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਬਾਇਓਟੈਕਨੋਲਾਜੀ ਵਿਭਾਗ ਦੇ ਮੁਖੀ ਡਾ. ਵਿਕਾਸ ਗੁਪਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਉਸ  ਦੇ  ਬਿਹਤਰ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋ. ਅਸ਼ਮਾ ਵਾਲੀਆ ਕਾਲਜ ਰਜਿਸਟਰਾਰ, ਡਾ. ਅਨੀਤਾ ਮਹਾਜਨ, ਡਾ. ਰਜਨੀ ਬਾਲੀਆ, ਡਾ. ਰੁਪਿੰਦਰ  ਕੌਰ ਅਤੇ ਪ੍ਰੋ. ਮਹਿਕ ਖੋਸਲਾ ਵੀ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply