Thursday, February 26, 2026

ਕੇ.ਸੀ.ਜੀ.ਸੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN050712
ਅੰਮ੍ਰਿਤਸਰ, 5 ਜੁਲਾਈ (ਪ੍ਰੀਤਮ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰ ਜਸ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਸ: ਛੀਨਾ ਨੇ ਆਈ ਹੋਈ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ‘ਚ ਵੱਸਦੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ‘ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਹਰੇਕ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਣਾ ਚਾਹੀਦਾ ਹੈ ਅਤੇ ਮਜ਼ਲੂਮ, ਕਮਜ਼ੋਰ ਇਨਸਾਨਾਂ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। 
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਸਰਦੂਲ ਸਿੰਘ ਮੰਨਣ, ਮੈਂਬਰ ਸ: ਗੁਰਮਹਿੰਦਰ ਸਿੰਘ, ਜੇ. ਐੱਸ. ਬਰਾੜ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ (ਹੇਰ) ਪ੍ਰਿੰਸੀਪਲ ਜੀ. ਐੱਸ. ਕੰਗ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ, ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਸੀ: ਸੈਕੰ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਕੌਂਸਲ ਦੇ ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਚੀਫ਼ ਅਕਾਊਂਟਸ ਅਫ਼ਸਰ ਸ: ਕੁਲਵਿੰਦਰ ਸਿੰਘ ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply