ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) ਬੱਚੇ ਸਾਡੇ ਦੇਸ਼ ਦਾ ਭਵਿਖ ਹਨ, ਭਵਿਖ ਤਾਂ ਹੀ ਉਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ
ਟੀਚੇ ਨੂੰ ਮੁੱਖ ਰੱਖਦਿਆ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਮਿਤੀ 10 ਤੋਂ 22 ਜੁਲਾਈ ਤੱਕ ਤੀਬਰ ਦਸਤ ਰੋਕ ਪੰਦਰਵਾੜਾ ਚਲਾਇਆ ਜਾ ਰਿਹਾ ਹੈ।
ਇਸ ਪੰਦਰਵਾੜੇ ਦਾ ਅੰਰਭ ਡਾ. ਪ੍ਰਦੀਪ ਚਾਵਲਾ ਦੇ ਕਰ ਕਮਲਾ ਨਾਲ ਸਰਕਾਰੀ ਐਲੀਮੈਟਰੀ ਸਕੂਲ ਫੈਜਪੂਰਾ ਅੰਮਿ੍ਰਤਸਰ ਵਿਖੇ ਕੀਤਾ ਗਿਆ।ਡਾ ਚਾਵਲਾ ਨੇ ਸੰਬੋਧਨ ਕਰਦਿਆ ਸਿਵਲ ਸਰਜਨ ਅੰਮਿ੍ਰਤਸਰ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ।ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਡਾਇਰੀਆ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ।ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ 4 ਸਾਲਾ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿਚ ਜਿਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।
ਜਿਲਾ ਟੀਕਾਕਰਣ ਅਫਸਰ ਡਾ ਭਾਰਤੀ ਨੇ ਕਿਹਾ ਕਿ ਅੰਮਿ੍ਰਤਸਰ ਜਿਲੇ ਦੀ ਤਕਰੀਬਨ 26 ਲੱਖ ਅਬਾਦੀ ਵਿਚ ਪੈਂਦੇ ਸਾਰੇ ਹੀ ਸਰਕਾਰੀ ਅਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਹੱਥ ਧੌਣ ਦੀ ਵਿਧੀ ਉੱਤੇ ਤਰੀਕੇ ਦਸਦੇ ਹੋਏ ਜਾਣਕਾਰੀ ਦਿੱਤੀ ਜਾਵੇਗੀ ।ਇਸ ਦੇ ਲਈ ਪੈਰਾ ਮੈਡੀਕਲ ਸਟਾਫ ਵਲੋਂ ਸਕੂਲਾਂ ਵਿਚ ਜਾ ਕੇ ਪੋਸਟਰ ਅਤੇ ਸਾਬਣ ਦੀ ਸਹਾਇਤਾ ਨਾਲ ਬਚਿੱਆਂ ਨੂੰ ਸਵੱਛ ਭਾਰਤ ਅਭਿਆਨ ਤੇ ਵੀ ਵਿਸਥਾਰ ਸਹਿਤ ਦਸਿਆ ਜਾਵੇਗਾ ਤਾਂ ਜੋ ਕਿ ਇਲਾਜ ਨਾਲੋਂ ਪਰਹੇਜ ਬੇਹਤਰ ਤੇ ਅਮਲ ਕੀਤਾ ਜਾ ਸਕੇ।ਜਿਲਾ ਮਾਸ ਮੀਡੀਆ ਅਫਸਰ ਸ੍ਰੀਮਤੀ ਰਾਜ ਕੌਰ ਵਲੋਂ ਇਸ ਅਵਸਰ ਤੇ ਇਸ ਪੰਦਰਵਾੜੇ ਦੇ ਬਾਰੇ ਵਿਸਥਾਰ ਸਹਿਤ ਆਸ਼ਾ ਦੇ ਫਾਰਮੇਟ ਅਤੇ ਕੰਮ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਅਵਸਰ `ਤੇ ਡਾ ਕੂੰਡਲ, ਡਾ. ਰਜੇਸ਼ ਭਗਤ, ਡਾ. ਗਗਨਦੀਪ ਕੋਰ, ਆਰੂਸ਼ ਭੱਲਾ ਹਾਜ਼ਰ ਹੋਏ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media