Wednesday, July 22, 2026

ਗੁਰਦੁਆਰਾ ਹਾਜੀ ਰਤਨ ਸਾਹਿਬ ਹੋਈ 8 ਜਿਲਿਆਂ ਦੇ ਸਕਾਊਟਾਂ ਦੀ ਮੀਟਿੰਗ

PPN1107201706ਬਠਿੰਡਾ, 11 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖੇਤੀਬਾੜੀ ਮਹਿਕਮਾ ਪੰਜਾਬ ’ਚ ਮਾਲਵੇ ਦੇ 8 ਜਿਲਿਆਂ ਦੇ ਸਕਾਉਟਾਂ ਦੀ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਮੀਟਿੰਗ ਹੋਈ।ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਸਕਾਊਟ ਸ਼ਾਮਲ ਹੋਏ ਤੇ ਆਪਣੀ ਮੁੱਖ ਮੰਗ ਕੇ ਉਨਾਂ ਦੀਆਂ ਸੇਵਾਵਾਂ ਨੂੰ ਰੈਗੁਲਰ ਕੀਤਾ ਜਾਵੇ ।ਸੂਬਾ ਪ੍ਰਧਾਨ ਹਮੀਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕਾਊਟਾਂ ਨੂੰ ਘੱਟ ਤਨਖਾਹ ਦੇ ਕੇ ਜਿਆਦਾ ਕੰਮ ਲਿਆ ਜਾਂਦਾ ਹੈ, ਜਿਸ ਵਿੱਚ ਮਹਿਕਮੇ ਵੱਲੋਂ ਪੂਰਾ ਸਾਲ ਕੰਮ ਲੈਕੇ ਤਨਖਾਹ 8 ਮਹੀਨਿਆਂ ਦੀ ਦਿੱਤੀ ਜਾਂਦੀ ਹੈ ਤੇ ਤਨਖਾਹ ਵੀ ਕਈ ਕਈ ਮਹੀਨੇ ਵੀ ਨਹੀਂ ਦਿੱਤੀ ਜਾਂਦੀ।ਉਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ‘ਹਰ ਘਰ ਨੌਕਰੀ’ ਦਾ ਵਾਅਦਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਵੱਲੋਂ ਇਹ ਐਲਾਨ ਕੀਤਾ ਜਾ ਰਿਹਾ ਹੈ ਕਿ ਸਾਰੇ ਮਹਿਕਮਿਆਂ ’ਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੁਲਰ ਕੀਤਾ ਜਾਵੇਗਾ।ਪਰ ਦੂਸਰੇ ਪਾਸੇ ਸਰਕਾਰ ਵੱਲੋਂ ਨਿਗੁਣੀਆਂ ਤਨਖਾਹਾਂ ਤੇ ਕੱਚੇ ਮੁਲਾਜਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਜਲਦੀ ਪੂਰੀ ਕਰਦਿਆਂ ਉਨਾਂ ਦੀਆਂ ਸੇਵਾਵਾਂ ਨੂੰ ਰੈਗੁਲਰ ਕੀਤਾ ਜਾਵੇ। ਜੇਕਰ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ’ਚ ਉਹ ਆਪਣੇ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ।ਇਸ ਮੌਕੇ ਹਰਭਜਨ ਸਿੰਘ ਬਠਿੰਡਾ, ਗੁਰਲਾਲ ਸਿੰਘ, ਗੁਰਦਾਸ ਸਿੰਘ ਮੋਗਾ, ਨਿਰਮਲ ਸਿੰਘ ਮੋਗਾ ਆਦਿ ਨੇ ਵੀ ਸੰਬੋਧਨ ਕੀਤਾ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply