ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ’ਤੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ
ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ’ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਹ ਅਤਿ ਨਿੰਦਨਯੋਗ ਕਾਰਾ ਦੱਸਿਆ ਹੈ ।
ਛੀਨਾ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਗੁਜਰਾਤ ਦੇ ਵਲਵਾੜ ਨਾਲ ਸਬੰਧਿਤ ਯਾਤਰੀਆਂ ’ਚੋਂ 7 ਸ਼ਰਧਾਲੂਆਂ ਦੀ ਮੌਤ ਅਤੇ 32 ਹੋਰ ਜਖ਼ਮੀ ਹੋਏ ਹਨ, ਜੋ ਕਿ ਕਾਇਰਤਾ ਦਾ ਸਬੂਤ ਹੈ।ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਲਈ ਅੱਤਵਾਦ ਵੱਲੋਂ ਜੋ ਘਿਣੌਨੀ ਹਰਕਤ ਕੀਤੀ ਗਈ ਹੈ, ਉਸ ਨਾਲ ਦੇਸ਼ ਵਾਸੀ ਡਗਮਗਾਉਣ ਵਾਲੇ ਨਹੀਂ, ਸਗੋਂ ਉਨ੍ਹਾਂ ਦੀ ਕੋਝੀ ਕਾਰਵਾਈ ਨੂੰ ਇਕ ਚੁਣੌਤੀ ਵਜੋਂ ਲੈਂਦਿਆਂ ਅੱਤਵਾਦੀਆਂ ਦੀ ਅਜਿਹੀ ਘਟੀਆ ਸੋਚ ਅਤੇ ਦਹਿਸ਼ਤ ਫੈਲਾਉਣ ਵਾਲੀਆਂ ਕਾਰਵਾਈਆਂ ਦਾ ਡੱਟ ਕੇ ਸਾਹਮਣਾ ਕਰਨਗੇ।ਛੀਨਾ ਨੇ ਇਸ ਮੌਕੇ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media