ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਪ੍ਰਤੀਨਿਧ ਬੋਰਡ ਉੜੀਸਾ ਦੇ ਮੈਂਬਰ ਸਤਪਾਲ ਸਿੰਘ ਭੁਵਨੇਸ਼ਵਰ ਨੇ ਸਚਖੰਡ ਸ੍ਰੀ ਹਰਿਮੰਦਰ
ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਤਪਾਲ ਸਿੰਘ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਆਰਤੀ ਸਾਹਿਬ, ਜਗਨਨਾਥ ਪੁਰੀ (ਉੜੀਸਾ) ਦੀ ਸੇਵਾ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਬਲਵਿੰਦਰ ਸਿੰਘ ਵੇਈਂਪੂਈਂ, ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਹਾਜ਼ਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media