ਸੰਦੌੜ, 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਘੇ ਸਿੱਖ ਪ੍ਰਚਾਰਕ ਭਾਈ ਤਰਿੰਦਰਵੀਰ ਸਿੰਘ ਸ਼ੇਰਗੜ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਪਿੱਛਲੇ
ਕੁੱਝ ਸਮੇਂ ਤੋਂ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਵੱਲ ਉਚੇਚੇ ਤੌਰ `ਤੇ ਧਿਆਨ ਦੇ ਕੇ ਸਮਾਜ ਅਤੇ ਧਰਮ ਵਿਰੋਧੀ ਅਨਸਰਾਂ ਤੇ ਨਕੇਲ ਕਸਣੀ ਚਾਹੀਦੀ ਹੈ।ਉਨਾਂ ਕਿਹਾ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕ ਸਮਾਜ ਵਿਚ ਵੰਡੀਆਂ ਪਾਉਣ ਦਾ ਕੰਮ ਕਰਦੇ ਹਨ ਅਜਿਹੇ ਲੋਕਾਂ ਨੂੰ ਪ੍ਰਮਾਤਮਾ ਕਦੇ ਵੀ ਮੁਆਫ ਨਹੀਂ ਕਰਦਾ।ਉਨਾਂ ਸਮਾਜ ਵਿਚ ਨੌਜਵਾਨ ਪੀੜੀ ਅੰਦਰ ਵਧ ਰਹੇ ਨਸ਼ੇ ਦੇ ਰੁਝਾਣ `ਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਨਸ਼ੇ ਸਾਡੀ ਨੌਜਵਾਨ ਪੀੜੀ ਦਾ ਖਾਤਮਾ ਕਰਨ ਵਿਚ ਲੱਗੇ ਹੋਏ ਹਨ ਅਤੇ ਜੇਕਰ ਇਨਾਂ ਨਸ਼ਿਆਂ ਤੇ ਜਲਦ ਲਗਾਮ ਨਾ ਲੱਗੀ ਤਾਂ ਆਉਣ ਵਾਲੀਆਂ ਪੀੜੀਆਂ ਦਾ ਵੂਜ਼ਦ ਖਤਮ ਹੋ ਜਾਵੇਗਾ।ਉਨਾਂ ਅਪੀਲ ਕੀਤੀ ਕਿ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਕੇ ਕੁਦਰਤ ਵਲੋ ਬਖਸ਼ੀ ਇਸ ਅਨਮੋਲ ਜਿੰਦਗੀ ਦਾ ਲਾਹਾ ਲੈਣਾ ਚਾਹੀਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media