ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਨੂੰ ਵਧਾਵਾ ਦੇਣ ਲਈ ਅਨੂਸੂਚਿਤ ਜਾਤੀਆਂ ਦੇ
ਨੋਜਵਾਨਾਂ ਨੂੰ ਕਿੱਤੇ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ।ਜਿਸ ਅਧੀਨ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਲੜਕੀਆਂ ਅਤੇ ਲੜਕਿਆਂ ਨੂੰ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਵੱਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਰੀਬ 3000 ਰੁਪਏ ਦੀ ਟੂਲ ਕਿੱਟ ਮੁਫ਼ਤ ਵਿੱਚ ਦਿੱਤੀ ਜਾਵੇਗੀ ਤਾਂ ਜੋ ਉਹ ਨੋਜਵਾਨ ਟ੍ਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਆਪਣਾ ਆਪਦਾ ਰੋਜਗਾਰ ਸਥਾਪਤ ਕਰ ਸਕਣ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਕਿੱਲ ਡਿਵੈਲਪਮੈਂਟ ਨੂੰ ਵਧਾਵਾ ਦੇਣ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਿ੍ਰੰਸ ਗਾਂਧੀ ਸੀਨੀਅਰ ਮੈਨੇਜਰ ਨਿਟਕਾਨ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਸੁਖਦੇਵ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ, ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਅਤੇ ਹੋਰ ਬਲਾਕਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੜਕੇ ਅਤੇ ਲੜਕੀਆਂ ਦੇ ਲਈ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਦੋ-ਦੋ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਜਾ ਰਹੇ ਹਨ।ਉਨਾਂ ਦੱਸਿਆ ਕਿ ਇਨਾਂ ਸੈਂਟਰਾਂ ਵਿੱਚ ਨਿਟਕਾਨ ਕੰਪਨੀ ਵੱਲੋਂ ਲੜਕੀਆਂ ਲਈ ਫੈਸਨ ਡਿਜਾਇਨਿੰਗ, ਬਿਊਟੀਫਿਕੇਸ਼ਨ, ਰੀਟੇਲ ਸੇਲਸ ਐਸੋਸੀਏਟ, ਕਸਟਮਰ ਕੇਅਰ ਐਗਜੀਟਿਵ, ਹਾਊਸ ਕੀਪਿੰਗ, ਅਤੇ ਲੜਕਿਆਂ ਲਈ ਪਲੰਬਰ, ਇਲੈਕਟਿ੍ਰਸ਼ਿਅਨ, ਰੈਫਿਰਜਰੇਟਰ ਅਤੇ ਏ.ਸੀ. ਰਿਪੇਅਰ, ਕੰਪਿਊਟਰ ਹਾਰਡ ਵੇਅਰ ਐਂਡ ਨੈਟਵਰਕਿੰਗ, ਫੂਡ ਪ੍ਰੋਸੈਸਿੰਗ, ਵੈਲਡਰ ਟ੍ਰੇਡ, ਰੀਟੇਲ ਸੇਲਸ ਐਸੋਸੀਏਟ, ਕਸਟਮਰ ਕੇਅਰ ਐਗਜੀਕਿਊਟਿਵ ਆਦਿ ਦੀ ਟੇ੍ਰਨਿੰਗ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਜੋ ਨੋਜਵਾਨ ਉਕਤ ਕਿੱਤਿਆਂ ਦੀ ਟ੍ਰੇਨਿੰਗ ਪ੍ਰਾਪਤ ਕਰਨਾਂ ਚਾਹੁੰਦੇ ਹਨ ਅਤੇ ਉਨਾਂ ਦੀ ਉਮਰ 18 ਤੋਂ 45 ਸਾਲ ਵਿੱਚ ਹੈ ਉਹ ਆਪਣੇ ਆਪਣੇ ਬਲਾਕ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਦੇ ਦਫਤਰ ਵਿਖੇ 14 ਜੁਲਾਈ ਤੋਂ 21 ਜੁਲਾਈ ਤੱਕ ਆਪਣੀਆਂ ਅਰਜੀਆਂ ਦੇ ਸਕਦੇ ਹਨ।ਉਨਾਂ ਦੱਸਿਆ ਕਿ ਪਠਾਨਕੋਟ ਬਲਾਕ ਨਾਲ ਸਬੰਧਤ ਨੋਜਵਾਨ ਜੋ ਉਕਤ ਕਿੱਤਿਆਂ ਦੀ ਟੇ੍ਰਨਿੰਗ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ ਨਗਰ ਨਿਗਮ ਪਠਾਨਕੋਟ ਦੇ ਦਫਤਰ ਵਿਖੇ ਨਿਟਕਾਨ ਦੇ ਕਰਮਚਾਰੀ ਨਾਲ ਸੰਪਰਕ ਕਰ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media