ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ ਦੇ ਬਾਹਰ ਹਾਈਵੇਅ ਉਪਰ ਬਣ ਰਹੇ
ਫਲਾਈਓਵਰ ਦੇ ਹੇਠੋਂ ਗੁਰਦੁਆਰਾ ਸਾਹਿਬ ਲਈ ਲਾਂਘਾ ਰੱਖਣ ਦਾ ਮਾਮਲਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲ ਉਠਾਇਆ ਹੈ।ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ੍ਰੀ ਨਿਤਿਨ ਜੈਰਾਮ ਗਡਕਰੀ ਨੂੰ ਪੱਤਰ ਲਿਖ ਕੇ ਪਟਿਆਲਾ-ਰਾਜਪੁਰਾ ਹਾਈਵੇਅ ਫਲਾਈ ਓਵਰ ਦੇ ਹੇਠੋਂ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਰਸਤਾ ਦੇਣ ਦੀ ਮੰਗ ਕੀਤੀ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰ ਵਿਚ ਲਿਖਿਆ ਕਿ ਇਹ ਗੁਰਦੁਆਰਾ ਸਾਹਿਬ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਬਣਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਕਾਫੀ ਆਮਦ ਰਹਿੰਦੀ ਹੈ ਅਤੇ ਇਸ ਫਲਾਈ ਓਵਰ ਦੇ ਬਣਨ ਨਾਲ ਗੁਰਦੁਆਰਾ ਸਾਹਿਬ ਨੂੰ ਆਉਣ ਵਾਲਾ ਰਸਤਾ ਬੰਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਲਈ ਪੁਲ਼ ਹੇਠੋਂ ਲਾਂਘਾ ਰੱਖਿਆ ਜਾਵੇ ਤਾਂ ਜੋ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਲਈ ਮੁਸ਼ਕਲ ਪੇਸ਼ ਨਾ ਆਵੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media