ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਤਰ-ਪੂਰਬੀ ਖੇਤਰ ਦੇ ਵੱਖ-ਵੱਖ ਹਿਸਿਆਂ ਵਿਚ ਹੜ੍ਹਾਂ ਤੋਂ ਪੈਦਾ ਹੋ ਰਹੀ
ਸਥਿਤੀ ਉੱਤੇ ਚਿੰਤਾ ਪ੍ਰਗਟਾਈ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉਹ ਉਤਰ-ਪੂਰਬ ਦੇ ਵੱਖ-ਵੱਖ ਹਿਸਿਆਂ ਵਿੱਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉਤੇ ਚਿੰਤਤ ਹਾਂ।ਮੈਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁਖ ਦਰਦ ਵਿਚ ਸ਼ਾਮਲ ਹਾਂ।ਸਾਰਾ ਦੇਸ਼ ਉੱਤਰ ਪੂਰਬ ਦੇ ਲੋਕਾਂ ਲਈ ਦੁਖ ਦੀ ਇਸ ਘੜੀ ਵਿੱਚ ਸਾਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਕੇਂਦਰ ਸਥਿਤੀ ਨੂੰ ਆਮ ਵਾਂਗ ਬਣਾਉਣ ਵਿੱਚ ਹਰ ਸੰਭਵ ਸਹਾਇਤਾ ਦੇਵੇਗਾ।ਮੈਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਹੋਰ ਅਧਿਕਾਰੀਆਂ ਨਾਲ ਦਿੱਲੀ ਅਤੇ ਸੂਬਿਆਂ ਵਿੱਚ ਹੜਾਂ ਦੀ ਸਥਿਤੀ ਬਾਰੇ ਵੀ ਗੱਲਬਾਤ ਕੀਤੀ ਹੈ।ਮੈਂ ਆਪਣੇ ਸਾਥੀ ਕਿਰਨ ਰਿਜਿਜੂ ਨੂੰ ਕਿਹਾ ਹੈ ਕਿ ਉਹ ਨਿੱਜੀ ਤੌਰ ’ਤੇ ਬਚਾਅ ਅਤੇ ਸਹਾਇਤਾ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ।“
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media