ਸਮਰਾਲਾ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਕੱਲ 16 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰ:
ਸਕੂਲ (ਲੜਕੇ) ਸਮਰਾਲਾ ਵਿਖੇ ਕਰਵਾਏ ਜਾ ਸਾਹਿਤਕ ਸਮਾਗਮ ਵਿੱਚ ਪੰਜਾਬੀ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਰੂਬਰੂ ਰੱਖਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ ਸੁਖਜੀਤ ਮਾਛੀਵਾੜਾ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਡਾ. ਨਾਹਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਡਾ. ਸੁਰਜੀਤ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਿਰਕਤ ਕਰ ਰਹੇ ਹਨ।ਇਸ ਸਮਾਗਮ ਦੌਰਾਨ ਸਮਸ਼ੇਰ ਸੰਧੂ ਆਪਣੀ ਲੇਖਣੀ ਸਬੰਧੀ ਅਤੇ ਜੀਵਨ ਵੱਡਮੁੱਲੀਆਂ ਯਾਦਾਂ ਨੂੰ ਸਰੋਤਿਆਂ ਦੇ ਸਨਮੁੱਖ ਹੋਣਗੇ ਅਤੇ ਪੁੱਜ ਰਹੇ ਵਿਦਵਾਨ ਆਪਣੇ ਜੀਵਨ ਦੇ ਤਜ਼ਰਬਿਆਂ ਅਤੇ ਪੰਜਾਬੀ ਸਾਹਿਤ ਸਬੰਧੀ ਆਪਣੇ ਭਾਸ਼ਣ ਦੇਣਗੇ।ਉਨਾਂ ਇਲਾਕੇ ਦੀਆਂ ਸਾਰੀਆਂ ਸਮਾਜਿਕ, ਸਹਿਤਕ ਸੰਸਥਾਵਾਂ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੇ ਆਮ ਲੋਕਾਂ ਨੂੰ ਇਸ ਸਾਹਿਤਕ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਸਮਾਗਮ ਦੇ ਅਖੀਰ ਵਿੱਚ ਹਾਜ਼ਰ ਕਵੀਆਂ ਦੇ ਅਧਾਰਿਤ ਕਵੀ ਦਰਬਾਰ ਵੀ ਹੋਵੇਗਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media