Friday, May 29, 2026

ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ 14 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ Badunger SGPC1ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।ਪ੍ਰੋ: ਬਡੂੰਗਰ ਨੇ ਪੱਤਰ ਵਿਚ ਲਿਖਿਆ ਕਿ ਗੁਰੂ ਘਰ ਦੀ ਆਮਦਨ ਦਾ ਮੁੱਖ ਸਾਧਨ ਸੰਗਤਾਂ ਦੁਆਰਾ ਚੜ੍ਹਾਵੇ ਦੇ ਰੂਪ ਵਿਚ ਗੋਲਕ ਵਿਚ ਪਾਈ ਜਾਂਦੀ ਮਾਇਆ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਐਕਟ 1925 ਦੇ ਨਿਯਮਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਲੰਗਰ, ਗਰੀਬ ਤੇ ਪੀੜਤਾਂ ਦੀ ਮਾਇਕ ਸਹਾਇਤਾ, ਕੈਂਸਰ ਮਰੀਜ਼ਾਂ ਦੇ ਇਲਾਜ ਲਈ ਸਹਾਇਤਾ, ਧਰਮ ਪ੍ਰਚਾਰ, ਵਿੱਦਿਆ, ਖੇਡਾਂ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਲਈ ਵਰਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਤਖਤ ਸਾਹਿਬਾਨ ਅਤੇ ਹੋਰ ਗੁਰਦੁਆਰਾ ਸਾਹਿਬਾਨ ਲਈ ਲੰਗਰ ਸਮੇਤ ਹੋਰ ਸਮਾਨ ਦੀ ਖ੍ਰੀਦ ਨੂੰ ਪੰਜਾਬ ਸਰਕਾਰ ਵੱਲੋਂ 2005 ਤੇ 2008 ਵਿਚ ਨੋਟੀਫਿਕੇਸ਼ਨ ਰਾਹੀਂ ਵੈਟ ਟੈਕਸ ਤੋਂ ਮੁਕਤ ਕੀਤਾ ਸੀ।ਪਰ ਹੁਣ ਦੇਸ਼ ਵਿਚ ਨਵੀਂ ਕਰ ਪ੍ਰਣਾਲੀ ਰਾਹੀਂ ਜੀ.ਐਸ.ਟੀ ਨੂੰ ਲਾਗੂ ਕਰ ਦਿੱਤਾ ਗਿਆ ਹੈ।ਜੀ.ਐਸ.ਟੀ ਲਾਗੂ ਹੋਣ ਨਾਲ ਗੁਰਦੁਆਰਾ ਸਾਹਿਬਾਨ ਉਪਰ ਲਗਭਗ 10 ਕਰੋੜ ਰੁਪਏ ਦਾ ਵਾਧੂ ਆਰਥਿਕ ਬੋਝ ਪਵੇਗਾ।
ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਪੱਤਰ ਵਿਚ ਲਿਖਿਆ ਕਿ ਜੀ.ਐਸ.ਟੀ. ਟੈਕਸ ਦੇ ਦੋ ਭਾਗ ਇੱਕ ਰਾਜ ਜੀ.ਐਸ.ਟੀ ਅਤੇ ਦੂਜਾ ਕੇਂਦਰੀ ਜੀ.ਐਸ.ਟੀ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪਿਛਲੀ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਨੂੰ ਦਿੱਤੀ ਵੈਟ ਟੈਕਸ ਤੋਂ ਮੁਆਫੀ ਦੀ ਮੁਤਾਬਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ ਲਈ ਖ੍ਰੀਦੀਆਂ ਜਾਂਦੀਆਂ ਵਸਤਾਂ ਅਤੇ ਹੋਰ ਸਮਾਨ ਉਪਰ ਲੱਗਣ ਵਾਲੇ ਸਟੇਟ ਜੀ.ਐਸ.ਟੀ ਜੋ ਕਿ ਮੁਕੰਮਲ ਰੂਪ ਵਿਚ ਪੰਜਾਬ ਸਰਕਾਰ ਦੇ ਹੱਥ ਵਿਚ ਹੈ, ਤੋਂ ਛੋਟ ਦਿੱਤੀ ਜਾਵੇ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply