ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਿਹਾ ਅਦਾਰਾ ਭਾਈ ਵੀਰ ਸਿੰਘ
ਗੁਰਮਤਿ ਕਲਾਜ (ਸੈਂਟਰਲ ਖ਼ਾਲਸਾ ਯਤੀਮਖ਼ਾਨਾ) ਪੁਤਲੀਘਰ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਅਰਦਾਸ ਸਮਾਗਮ ਕੀਤਾ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਉਪਰੰਤ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ।ਬੀਬੀ ਕਿਰਨਜੋਤ ਕੌਰ ਅਤੇ ਸਰਬਜੀਤ ਸਿੰਘ ਮੈਂਬਰ ਇੰਚਾਰਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।ਅਦਾਰੇ ਵੱਲੋਂ ਹਰ ਸਾਲ ਪ੍ਰਕਾਸ਼ਿਤ ਕੀਤਾ ਜਾਂਦਾ ਸੋਵੀਨਰ ਨੂੰ ਵੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।ਇਹ ਸੋਵੀਨਰ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅੰਕ ਰੱਖਿਆ ਗਿਆ।ਇਸ ਮੌਕੇ ਮਨਜੀਤ ਸਿੰਘ ਵਿਰਕ ਸੁਪ੍ਰਿੰਟੈਂਡੈਂਟ, ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਮਾਹਲ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ, ਪ੍ਰੋ. ਹਰਭਜਨ ਸਿੰਘ ਧਾਰੀਵਾਲ, ਪ੍ਰੋ. ਰਜਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ, ਭਾਈ ਮੋਹਨ ਸਿੰਘ ਆਦਿ ਵੀ ਹਾਜ਼ਰ ਹਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media