ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਅਤੇ
ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਵਲੋਂ ਸਬ ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਤੇਜਵਿੰਦਰ ਸਿੰਘ ਅਤੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਚਾਹਲ ਨੇ ਸਬ ਜੇਲ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂਂ ਸੁਣ ਕੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਇਸ ਸਮੇਂ ਉਨਾਂ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ, ਜਿੰਨਾਂ ਦੇ ਚੱਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ।ਉਹਨਾਂ ਨੇ ਹਵਾਲਾਤੀਆਂ ਤੇ ਕੈਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media