Wednesday, August 5, 2026

ਸ਼੍ਰੋਮਣੀ ਕਮੇਟੀ ਕਾਲਜਾਂ ਦੀ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਲਈ ਜੇਤਲੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ SGPCਦੇ ਪ੍ਰਬੰਧ ਅਧੀਨ ਆਉਂਦੇ ਕਾਲਜਾਂ ਦੀ  ਬਕਾਇਆ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਲਿਖੇ ਪੱਤਰ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਏਡਿਡ ਤੇ ਅਨਏਡਿਡ 35 ਕਾਲਜ ਜਿਨਾਂ ਵਿਚ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਸਮੁੱਚੀ ਫੀਸ ਸਕਾਲਰਸ਼ਿਪ ਅਧੀਨ ਮੁਆਫ ਕੀਤੀ ਜਾਂਦੀ ਹੈ।ਪਿਛਲੇ ਕੁੱਝ ਵਿੱਤੀ ਸਾਲਾਂ ਤੋਂ ਸਕਾਲਰਸ਼ਿਪ ਦੀ ਬਣਦੀ ਕੁੱਲ ਰਾਸ਼ੀ 12,26,86,817/- ਬਣਦੀ ਹੈ, ਜੋ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤੀ ਗਈ।ਜਿਸ ਕਾਰਨ ਇਨਾਂ ਵਿੱਦਿਅਕ ਸੰਸਥਾਵਾਂ ਦੇ ਆਰਥਿਕ ਢਾਂਚੇ ਉਪਰ ਗੰਭੀਰ ਅਸਰ ਪਿਆ ਹੈ।ਉਨ੍ਹਾਂ ਕਿਹਾ ਕਿ ਇਸ ਬਕਾਇਆ ਰਕਮ ਦੇ ਨਾ ਮਿਲਣ ਕਾਰਨ ਕਾਲਜਾਂ ਦੇ ਵਿਕਾਸ ਕਾਰਜਾਂ ਅਤੇ ਸਟਾਫ ਦੀਆਂ ਤਨਖਾਹਾਂ ਦੀ ਅਦਾਇਗੀ ਕਰਨ ਵਿਚ ਵੱਡੀ ਰੁਕਾਵਟ ਪੈ ਰਹੀ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply