ਅੰਮ੍ਰਿਤਸਰ 6 ਜੁਲਾਈ (ਪੰਜਾਬ ਪੋਸਟ ਬਿਊਰੋ) – ਮਨਦੀਪ ਸਿੰਘ ਮੰਨਾ ਵਲ਼ੋਂ ਲਗਾਏ ਗਏ ਦੋਸ਼ਾਂ ਦਾ ਮਾਲ ਤੇ ਲੋਕ ਸੰਪਰਕ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਨਾਲ ਕੋਈ ਸੰਬੰਧ ਨਹੀਂ ਹੈ। ਪ੍ਰੈਸ਼ ਨੂੰ ਜਾਰੀ ਬਿਆਨ ਵਿੱਚ ਪ੍ਰੋ: ਸਰਚਾਂਦ ਸਿੰਘ, ਮੀਡੀਆ ਸਲਾਹਕਾਰ, ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਹ ਸੰਬੰਧਿਤ ਸਰਕਾਰੀ ਵਿਭਾਗ ਵਲ਼ੋਂ ਨਿਯਮਾਂ ਅਨੁਸਾਰ ਕੀਤੀ ਗਈ ਕਾਰਵਾਈ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਜੋੜ ਰਿਹਾ ਹੈ। ਮੰਨਾ ਇਸ ਸਮੇਂ ਸਿਆਸੀ ਹਾਸ਼ੀਏ ‘ਤੇ ਹੋਣ ਕਰ ਕੇ ਆਪਣੀ ਸਿਆਸੀ ਹੋਂਦ ਨੂੰ ਬਣਾਉਣ ਲਈ ਤਰਲੋਮੱਛੀ ਹੈ। ਉਨਾਂ ਕਿਹਾ ਕਿ ਮੰਨਾ ਵਿਭਾਗੀ ਕਾਰਵਾਈ ਨੂੰ ਸ: ਮਜੀਠੀਆ ਦੇ ਨਾਮ ਨਾਲ ਜੋੜ ਕੇ ਸਿਆਸੀ ਲਾਹਾ ਲੈਣਾ ਚਾਹੁੰਦਾ ਹੈ ਜਿਸ ਕਾਰਨ ਉਹ ਉਕਤ ਮੁੱਦੇ ਨੂੰ ਸਿਆਸੀ ਰੰਗਤ ਦੇਣ ‘ਤੇ ਤੁਲਿਆ ਹੋਇਆ ਹੈ । ਜਿਕਰਯੋਗ ਹੈ ਕਿ ਮਨਦੀਪ ਸਿੰਘ ਮੰਨਾਂ ਨੇ ਦੋਸ਼ ਲਾਏ ਸਨ ਕਿ ਜਦ ਤੋਂ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਵਲੋਂ ਉਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਤੰਗ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
Check Also
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ …