ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ
ਸਿੱਖ ਨੌਜੁਆਨ ਅਨਮੋਲਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਰੁਪਏ ਦਾ ਦਾ ਚੈਕ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ.ਐਸ.ਸੀ ਦਾ ਨਤੀਜਾ ਆਉਣ ਸਮੇਂ ਐਲਾਨੀ ਗਈ ਇਹ ਰਾਸ਼ੀ ਦੇਣ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਨਮੋਲਸ਼ੇਰ ਸਿੰਘ ਨੇ ਇਸ ਵੱਕਾਰੀ ਪ੍ਰੀਖਿਆ ਵਿਚੋਂ ਸਨਮਾਨਿਤ ਸਥਾਨ ਪ੍ਰਾਪਤ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਸੂਬੇ ਲਈ ਵੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਨਮੋਲਸ਼ੇਰ ਸਿੰਘ ਨੂੰ ਸਨਮਾਨਿਤ ਕਰਨ ਨਾਲ ਹੋਰਨਾਂ ਵਿਦਿਆਰਥੀਆਂ ਵਿਚ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਨਾ ਮਿਲੇਗੀ।ਅਨਮੋਲਸ਼ੇਰ ਸਿੰਘ ਦੇ ਸਰਬਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਅਜਾਇਬ ਸਿੰਘ ਅਭਿਆਸੀ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸੁਲੱਖਣ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media