Tuesday, March 17, 2026

ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਏਗੀ ਸ਼੍ਰੋਮਣੀ ਕਮੇਟੀ

ਰੱਬ ਦੇ ਘਰਾਂ ਨੂੰ ਟੈਕਸ ਲਗਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ- ਪ੍ਰੋ. ਬਡੂੰਗਰ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ PPN1607201708ਦੀ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।ਦਫਤਰ ਸ਼੍ਰੋਮਣੀ ਕਮੇਟੀ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਫੈਸਲੇ ਅਨੁਸਾਰ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਸਮੇਂ ਆਪਣੀਆਂ ਬੈਰਕਾਂ ਛੱਡਣ ਵਾਲੇ ਉਨ੍ਹਾਂ ਸਿੱਖ ਧਰਮੀ ਫੌਜੀਆਂ ਦੀ ਵੀ ਸ਼੍ਰੋਮਣੀ ਕਮੇਟੀ ਯਾਦਗਾਰ ਬਣਾਵੇਗੀ ਜਿਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਮਾਮਲਾ 28 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਇਸ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾ ਸਕੇ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਸ਼ਰਧਾਲੂਆਂ ਦੇ ਲਾਪਤਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਥਾਨਕ ਸੂਬੇ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਸੰਜਦਿਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਲ ਲਈ ਬੜੀ ਤੇਜੀ ਨਾਲ ਯਤਨ ਕਰਨੇ ਚਾਹੀਦੇ ਹਨ।ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਅਤੇ ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਵਲੋਂ ਇੱਕ ਟੀਮ ਵੀ ਉਤਰਾਖੰਡ ਭੇਜੀ ਜਾਵੇਗੀ। ਗੁਰਦੁਆਰਿਆਂ ਨੂੰ ਜੀ.ਐਸ.ਟੀ. ਤੋਂ ਛੋਟ ਨਾ ਦੇਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰਾਂ ਨਾਲ ਕੀਤੀ ਗਈ ਲਿਖਾ-ਪੜ੍ਹੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਹੀ ਇਸ ਸਬੰਧੀ ਪੱਤਰ ਲਿਖੇ ਗਏ ਹਨ।ਉਨ੍ਹਾਂ ਹੈਰਾਨਗੀ ਨਾਲ ਕਿਹਾ ਕਿ ਰੱਬ ਦੇ ਘਰਾਂ ਨੂੰ ਵੀ ਟੈਕਸ ਲਗਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਦੇਰੀ ਗੁਰੂ ਘਰਾਂ ਨੂੰ ਜੀ.ਐਸ.ਟੀ ਮੁਕਤ ਕਰਨ ਤਾਂ ਜੋ ਗੁਰਦੁਆਰਾ ਸਾਹਿਬਾਨ ’ਤੇ ਵਾਧੂ ਵਿਤੀ ਬੋਝ ਨਾ ਪਵੇ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply