ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਤੋਂ ਧਾਰਮਿਕ ਮੰਗੀ ਜਾ ਰਹੀ ਛੋਟ ਦੀ ਹਮਾਇਤ ਵਿੱਚ ਅੱਜ
ਮਹਿਲਾ ਕਾਂਗਰਸ ਵਲੋਂ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।ਹੱਥਾਂ ਵਿਚ ਧਾਰਮਿਕ ਸੰਸਥਾਵਾਂ ਨੂੰ ਜੀ.ਐਸ.ਟੀ ਤੋਂ ਮੁਕਤ ਕਰਨ ਸਬੰਧੀ ਤਖਤੀਆਂ ਫੜੀ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ `ਚ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਮਮਤਾ ਦੱਤਾ ਨੇ ਇਸ ਮੌਕੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਰੋਜਾਨਾ ਲੱਖਾਂ ਦੀ ਗਿਣਤੀ `ਚ ਸੰਗਤਾਂ ਲੰਗਰ ਛੱਕਦੀਆਂ ਹਨ।ਇਸ ਲਈ ਗੁਰੂ ਦੇ ਲੰਗਰ ਤੋਂ ਇਲਾਵਾ ਧਾਰਮਿਕ ਸਥਾਨਾਂ `ਤੇ ਲਾਗੂ ਕੀਤਾ ਗਿਆ ਟੈਕਸ ਲਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਜੀ.ਐਸ.ਟੀ ਤੋਂ ਛੂਟ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਜੀ.ਐਸ.ਟੀ ਕੌਂਸਲ ਨੂੰ ਪੱਤਰ ਲਿਖੇ ਜਾ ਚੁੱਕੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media