ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਪਤੀ ਦੀ ਚੋਣ ਲਈ ਅੱਜ ਦੇਸ਼ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਵਲੋਂ ਵੋਟਾਂ ਪਾਈਆਂ ਜਾ ਰਹੀਆਂ
ਹਨ।ਚੰਡੀਗੜ ਸਥਿਤ ਪੰਜਾਬ ਵਿਧਾਨ ਸਭਾ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੋਟ ਪਾਈ।ਇਸ ਮੌਕੇ ਉਨਾਂ ਨੇ ਵਿਰੋਧੀ ਧਿਰਾਂ ਦੇ ਸਾਂਝੇ ਉਮੀਦਵਾਰ ਮੀਰਾ ਕੁਮਾਰ ਦੀ ਜਿੱਤ ਦਾ ਦਾਅਵਾ ਕੀਤਾ।ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਵਿਧਾਇਕ ਬਿਕਰਮ ਸਿੰਘ ਮਜੀਠੀਆ, ਕੰਵਰ ਸੰਧੂ, ਸੁਖਪਾਲ ਖਹਿਰਾ ਅਤੇ ਅਮਨ ਕੁਮਾਰ ਕੁਮਾਰ ਵਲੋਂ ਵੀ ਵੋਟ ਪਾਏ ਜਾਣ ਦੀ ਖਬਰ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media