Saturday, March 21, 2026

ਐਮ. ਵੈਂਕਈਆ ਨਾਇਡੂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਬਣੇ ਐਨ.ਡੀ.ਏ ਉਮੀਦਵਾਰ

M. Venkaiah Naiduਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) 5 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ.ਡੀ.ਏ ਵਲੋਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ ਵਜੋਂ ਕੇਂਦਰੀ ਮੰਤਰੀ ਐਮ ਵੈਂਕਈਆ ਨਾਇਡੂ ਦਾ ਨਾਮ ਐਲਾਨ ਦਿਤਾ ਹੈ।ਅੱਜ ਹੋਈ ਭਾਜਪਾ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਕੀਤਾ ਗਿਆ।ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਦਾ ਐਲਾਨ ਕਰਦਿਆਂ ਕਿਹਾ ਕਿ ਐਨ.ਡੀ.ਏ ਦੀਆਂ ਭਾਈਵਾਲ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਭਾਜਪਾ ਸੰਸਦੀ ਕਮੇਟੀ ਵਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਮ `ਤੇ ਮੋਹਰ ਲਾਈ ਗਈ ਹੈ।ਜਿਕਰਯੋਗ ਹੈ ਕਿ ਯੂ.ਪੀ.ਏ ਵਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply