ਸੁਜਾਨਪੁਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਅੱਜ ਸ਼ੁਰੂਆਤ
ਹੋਈ।ਭਾਈ ਰਣਜੀਤ ਸਿੰਘ ਵਲੋਂ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਉਪਰੰਤ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਾਲਜ ਵਿਚ ਨਵੇਂ ਆਏ ਵਿਦਿਆਰਥੀਆ ਦਾ ਸੁਆਗਤ ਕਰਦਿਆਂ ਕਿਹਾ ਕਿ ਕਾਲਜ ਵਲੋਂ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਆਰਟਸ ਦੇ ਨਾਲ ਨਾਲ ਸਾਇੰਸ ਅਤੇ ਤਕਨਾਲੋਜੀ ਦੀ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਸਥਾਪਤੀ ਦਾ ਮੁੱਖ ਮਕਸਦ ਇਲਾਕੇ ਦੀ ਖੁਸ਼ਹਾਲੀ ਲਈ ਉੱਚ ਮਿਆਰੀ ਸਿੱਖਿਆ ਦਾ ਪ੍ਰਸਾਰ ਕਰਨਾ ਹੈ ਉਨ੍ਹਾਂ ਕਿਹਾ ਕਿ ਐਸ.ਸੀ ਵਿਦਿਅਰਥੀਆਂ ਨੂੰ ਬਿਲਕੁੱਲ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਕਾਲਜ ਦੇ ਸ਼ਾਨਦਾਰ ਨਤੀਜਿਆਂ ਨੂੰ ਦੇਖ ਕੇ ਬਹੁਤ ਸਾਰੇ ਵਿਦਿਆਰਥੀ ਦਾਖਲਾ ਲੈਣ ਆ ਰਹੇ ਹਨ, ਪਰ ਸੀਟਾਂ ਸੀਮਤ ਹਨ।ਇਸ ਮੌਕੇ ਡਾ. ਅਰਜਨ ਸਿੰਘ, ਪ੍ਰੋ. ਗੁਰਪ੍ਰਤਾਪ ਸਿੰਘ, ਇੰਦੂ ਬਾਲਾ, ਸੀਤਲ ਮਹਾਜਨ, ਰੁਚੀ ਮਹਾਜਨ, ਸੁਖਦੀਪ ਕੌਰ, ਭਾਵਨਾ, ਸਾਲੂ ਦੇਵੀ ਅਤੇ ਹੋਰ ਸਟਾਫ ਮੈਂਬਰ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media