ਕਿਹਾ ਹਰ ਸਿੱਖ ਮਾਈ ਭਾਈ ਨੂੰ ਖੰਡੇ-ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਜਿਲ੍ਹੇ ਵਿਖੇ ਵਾਪਰੇ ਦੁਖਾਂਤ ਦੀ ਇਲੈਕਟ੍ਰੋਨਿਕ ਮੀਡੀਆ ਵਿਚ ਵਾਇਰਲ
ਹੋਈ ਵੀਡੀਓ ਜਿਸ ਵਿਚ ਇੱਕ ਸਿੱਖ ਨੌਜਵਾਨ ਬੱਚੇ ਵੱਲੋਂ ਬੱਸ ਅੰਦਰ ਸਿਗਰਟ ਪੀਣ ਤੋਂ ਮਨ੍ਹਾਂ ਕਰਨ ’ਤੇ ਕੁੱਝ ਗੁੰਡਿਆਂ ਵਲੋਂ ਭਾਵ ਸ਼ਰਾਰਤੀ ਅਨਸਰਾਂ ਜਿਨ੍ਹਾਂ ਦਾ ਕੋਈ ਦੀਨ-ਇਮਾਨ ਜਾਂ ਮਜ਼ਹਬ ਨਹੀਂ ਹੁੰਦਾ ਵੱਲੋਂ ਉਸ ਸਿੱਖ ਬੱਚੇ ਦੀ ਬੂਰੀ ਤਰ੍ਹਾਂ ਕੁੱਟਮਾਰ ਕਰਦਿਆਂ ਪੱਥਰਾਂ ਨਾਲ ਉਸ ਨੂੰ ਲਹੂ-ਲੁਹਾਣ ਕੀਤਾ ਗਿਆ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕਰਦਿਆਂ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਸਥਾਨਕ ਸਰਕਾਰ ਨੂੰ ਉਕਤ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾੰਨੂਨੀ ਕਾਰਵਾਈ ਕਰਨ ਲਈ ਕਿਹਾ ਹੈ, ਕਿਉਂਕਿ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਿਕ ਜਨਤਕ ਥਾਵਾਂ ’ਤੇ ਸਿਗਰਟ-ਬੀੜੀ ਪੀਣ ਦੀ ਸਖ਼ਤ ਮਨਾਹੀ ਹੈ।
ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਪ੍ਰਧਾਨ ਸ੍ਰ: ਕਿਰਪਾਲ ਸਿੰਘ ਬਡੂੰਗਰ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਜੀ.ਕੇ, ਮਨਜਿੰਦਰ ਸਿੰਘ ਸਿਰਸਾ, ਬਲਦੇਵ ਸਿੰਘ ਕਿਆਮਪੁਰੀ ਅਤੇ ਕੰਵਲਜੀਤ ਸਿੰਘ ਅਜਰਾਣਾ ਵੱਲੋਂ ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਉਹਨਾਂ ਵੱਲੋਂ ਕੀਤੀ ਗਈ ਕਾਰਵਾਈ ਤੋਂ ਸੰਤੂਸ਼ਟੀ ਪ੍ਰਗਟ ਕਰਦਿਆਂ ਉਹਨਾਂ ਨੇ ਕਿਹਾ ਕਿ ਅੱਜ ਲੋੜ ਹੈ ਹਰ ਸਿੱਖ ਮਾਈ ਭਾਈ ਨੂੰ ਖੰਡੇ-ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣ ਦੀ ਕਿਉਂਕਿ ਅਜੋਕੇ ਹਾਲਾਤਾਂ ਵਿਚ ਹਰ ਸਿੱਖ ਪਾਸ ਆਪਣੀ ਸਵੈ-ਰੱਖਿਆ ਲਈ ਸ੍ਰੀ ਸਾਹਿਬ ਦਾ ਹੋਣਾ ਅਤੀ ਜ਼ਰੂਰੀ ਹੈ।ਹਰਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂੰਹ ਮੈਂਬਰਾਂ, ਸਿੱਖ ਜਥੇਬੰਦੀਆਂ ਅਤੇ ਸਿੰਘ ਸਭਾਵਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਸਰਕਾਰ ਵਲੋਂ ਸਜਾਵਾਂ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ, ਉਨ੍ਹਾਂ ਚਿਰ ਇਸ ਸੰਬਧੀ ਕਾਨੂੰਨੀ ਮਾਹਿਰਾਂ ਪਾਸੋਂ ਰਾਏ ਪ੍ਰਾਪਤ ਕਰਕੇ ਸੰਘਰਸ਼ ਜਾਰੀ ਰੱਖਿਆ ਜਾਵੇ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media