ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸ੍ਰੀਮਤੀ ਨੀਲਿਮਾ ਆਈ.ਏ.ਐਸ. ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਬਧਾਣੀ ਵਿਖੇੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾ. ਸਰਪਾਲ ਈ.ਐਨ.ਟੀ, ਡਾ. ਸੋਨੀਆ ਮਨੋਰੋਗ, ਡਾ. ਵਿਸਾਲ ਆਰਥੋ, ਡਾ. ਮਨਦੀਪ, ਕਸਮੀਰ ਸਿੰਘ, ਅਮਨਦੀਪ ਸਿੰਘ, ਵਿੱਕੀ ਕੁਮਾਰ, ਹਰਪਿੰਦਰ ਸਿੰਘ, ਰਜਨੀ ਬਾਲਾ, ਰਾਧਾ, ਸੁਰਿੰਦਰ ਕੁਮਾਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਇਸ ਕੈਂਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਕੈਂਪ ਦੇ ਦੋਰਾਨ 52 ਲਾਭਪਾਤਰੀਆਂ ਨੂੰ ਅੰਗਹੀਣ ਸਰਟੀਫਿਕੇਟ ਦਿੱਤੇ ਗਏ ਅਤੇ 32 ਲਾਭਪਾਤਰੀਆਂ ਦੇ ਫ੍ਰੀ ਬੱਸ ਪਾਸ ਵੀ ਬਣਾਏ ਗਏ ਹਨ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 11 ਲਾਭਪਾਤਰੀਆਂ ਦੇ ਪੈਨਸਨ ਦੇ ਲਈ ਫਾਰਮ ਭਰੇ ਗਏ।ਉਨਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਉਪਰਾਲਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸਾਂ ਅਨੁਸਾਰ ਲੋਕਾਂ ਨੂੰ ਜਾਗਰੁਕ ਕਰਨ ਲਈ ਕੀਤਾ ਗਿਆ ਹੈ।ਉਨਾਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਤਰਾ ਦੇ ਕੈਂਪਾਂ ਤੋਂ ਵਧੇਰੇ ਲਾਭ ਪ੍ਰਾਪਤ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media