Tuesday, November 24, 2026

ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹਸਪਤਾਲਾਂ ਦਾ ਅਚਨਚੇਤ ਨਿਰੀਖਣ

ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਕਾਹਨ ਸਿੰਘ ਪੰਨੂੰ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਜੀਨੀਅਰ ਰਣਤੇਜ ਸ਼ਰਮਾ, ਸਹਾਇਕ ਵਾਤਾਵਰਣ ਇੰਜੀਨੀਅਰ ਵਲੋ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਦੋਰੇ ਦੋਰਾਨ ਸਿਵਲ ਹਸਪਤਾਲ ਪਠਾਨਕੋਟ, ਐਸ.ਕੇ.ਆਰ ਹਸਪਤਾਲ ਐਂਡ ਟਰੋਮਾਂ ਸੈਟਰ ਪਠਾਨਕੋਟ ਅਤੇ ਚੋਹਾਨ ਮੈਡੀਸਿਟੀ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ।ਜਿਨਾਂ ਵਿਚੋਂ ਚੋਹਾਨ ਮੈਡੀਸਿਟੀ ਹਸਪਤਾਲ ਪਠਾਨਕੋਟ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ) ਰੂਲਜ, 2016 ਦੀ ਉਲੰਘਣਾ ਕਰਦਾ ਪਾਇਆ ਗਿਆ।ਉਨਾਂ ਨੇ ਅਗੇ ਇਹ ਵੀ ਦਸਿਆ ਕਿ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋ ਬਾਇਓ ਮੈਡੀਕਲ ਵੇਸਟ (ਮੈਨਜਮੈਂਟ) ਰੂਲਜ, 2016 ਤਹਿਤ ਜਾਗਰੂਕਤਾ ਕੈਂਪ ਵੀ ਲਗਾਏ ਜਾ ਚੁਕੇ ਹਨ।ਇਜੀਨੀਅਰ ਰਣਤੇਜ ਸ਼ਰਮਾ, ਸਹਾਇਕ ਵਾਤਾਵਰਣ ਇੰਜੀਨੀਅਰ ਨੇ ਦਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਹਸਪਤਾਲਾਂ ਵਿੱਚ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ) ਰੂਲਜ, 2016 ਤਹਿਤ ਪਾਲਣਾ ਸਬੰਧੀ ਜਾਗਰੂਕਤਾ ਪੈਦਾ ਕਰਨ ਦਾ ਹੈ ਅਤੇ ਹਸਪਤਾਲਾਂ ਨੰੂ ਬਾਇਓ ਮੈਡੀਕਲ ਵੇਸਟ (ਮੈਨੇਜਮੈਂਟ) ਰੂਲਜ 2016 ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।ਉਨਾਂ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply