Wednesday, July 22, 2026

ਸਰਕਾਰੀ ਸਕੂਲ ਕਲੇਰ ਕਲਾਂ ਦਾ ਸ਼ਿਵਮ ਮੈਰੀਟੋਰੀਅਸ ਟੈਸਟ ਵਿੱਚ ਰਿਹਾ ਅੱਵਲ

ਬਟਾਲਾ, 18 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋ ਵਿਦਿਅਕ ਸਾਲ 17-18 ਲਈ ਮੈਰੀਟੋਰੀਅਸ ਸਕੂਲਾਂ ਵਿਚ ਦਾਖਲੇ ਲਈ ਸੂਬਾ PPN1807201723ਪੱਧਰ `ਤੇ ਲਏ ਗਏ ਟੈਸਟ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਲੋਰ ਕਲਾਂ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਟੈਸਟ ਵਿੱਚ ਸਕੂਲ ਦੇ ਵਿਦਿਆਰਥੀ ਸ਼ਿਵਮ ਨੇ ਜਿਲ੍ਹਾ ਗੁਰਦਾਸਪੁਰ ਵਿਚੋ ਪਹਿਲਾ ਸਥਾਨ ਅਤੇ ਪੰਜਾਬ ਭਰ ਵਿਚ 114 ਵਾਂ ਰੈਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਅਧਿਆਪਕਾਂ ਦਾ ਨਾਮ ਰੌਸਨ ਕੀਤਾ।ਜਿਕਰਯੋਗ ਹੈ ਕਿ ਮੈਟਿ੍ਰਕ ਦੀ ਪ੍ਰੀਖਿਆ ਵਿਚ ਵਿਦਿਆਰਥੀ ਨੇ ਅਠਾਸੀ ਫੀਸਦ ਅੰਕ ਪ੍ਰਾਪਤ ਕੀਤੇ ਸਨ ਤੇ ਜਿਲ੍ਹਾ ਪੱਧਰੀ, ਬਲਾਕ ਵਿਗਿਆਨ ਪ੍ਰਦਰਸ਼ਨੀਆਂ ਵਿੱਚ ਕਈ ਇਨਾਮ ਜਿੱਤ ਚੁੱਕਾ ਹੈ।ਪਿ੍ਰੰਸੀਪਲ ਰੁਪਿੰਦਰ ਕੌਰ ਤੇ ਸਮੂਹ ਸਟਾਫ ਨੇ ਵਿਦਿਆਰਥੀ ਸ਼ਿਵਮ ਨੁੰ ਚੰਗੇ ਭਵਿੱਖ ਵਾਸਤੇ ਸੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਜਗਜੀਤ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਸੁਖਵਿੰਦਰ ਕੌਰ ਜਸਬੀਰ ਸਿੰਘ, ਸੁਖਚੈਨ ਸਿੰਘ, ਨਰੇਸ਼ ਚਾਵਲਾ, ਮੈਡਮ ਜੋਤੀ, ਸਹਾਇਕ ਗੁਰਮੁੱਖ ਸਿੰਘ ਆਦਿ ਤੋਂ ਇਲਾਵਾ ਵਿਦਿਆਰਥੀ ਤੇ ਸਕੂਲ ਸਟਾਫ ਮੈਬਰ ਹਾਜਰ ਸੀ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply