ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ
ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਗਿਆਰਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ( ਐਗਰੀਕਲਚਰ) ਗਿਆਰਵੇਂ ਸਮੈਸਟਰ ਦੇ ਨਤੀਜੇ ਵਿੱਚ ਲਖਵਿੰਦਰ ਸਿੰਘ ਤੇ ਖੁਸ਼ਵੰਤ ਸਿੰਘ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਸਿਕੰਦਰਪਾਲ ਸਿੰਘ ਨੇ 87 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਨਤੀਜੇ ਅਨੁਸਾਰ 3 ਵਿਦਿਆਰਥੀਆਂ ਨੇ 85% ਤੋਂ ਵਧੇਰੇ, 7 ਵਿਦਿਆਰਥੀਆਂ ਨੇ 80% ਤੋਂ ਵਧੇਰੇ, 14 ਵਿਦਿਆਰਥੀਆਂ ਨੇ 75% ਤੋਂ ਵਧੇਰੇ ਅਤੇ 28 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media