Wednesday, March 25, 2026

ਅਸ਼ਟਾਮ ਫੀਸ `ਚ 3 ਫੀਸਦੀ ਕਟੌਤੀ ਦਾ ਬੇ-ਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਲੋਕ

ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸ ਵਿੱਚ ਕੀਤੀ ਗਈ 3 ਫੀਸਦੀ ਕਟੌਤੀ ਦਾ ਐਲਾਨ ਹੋਏ ਨੂੰ ਭਾਵੇਂ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਫਿਰ ਵੀ ਇਸ ਦੇ ਬਾਵਜ਼ੂਦ ਸੂਬੇ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਹਾਲੇ ਤੱਕ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸਾਂ ਵਿੱਚ 3 ਫੀਸਦੀ ਛੂਟ ਦਾ ਲਾਭ ਨਹੀਂ ਮਿਲ ਰਿਹਾ।ਜਿਸ ਕਾਰਨ ਤਹਿਸੀਲ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਦੀਆਂ ਗਿਣਤੀ ਕਾਫੀ ਘਟ ਗਈ ਹੈ ਅਤੇ ਰਜਿਸਟਰੀਆਂ ਕਰਵਾਉਣ ਵਾਲੇ ਲੋਕ ਸਰਕਾਰ ਵੱਲੋਂ ਕੀਤੇ ਗਏ ਐਲਾਨ ਨੂੰ ਅਮਲੀ ਰੂਪ ਵਿੱਚ ਲਾਗੂ ਹੋਣ ਦਾ ਬੇ-ਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਇਸ ਸਬੰਧ ਵਿੱਚ ਜਾਇਦਾਦ ਦੇ ਕਾਰੋਬਾਰ ਵਿੱਚ ਜੁੱਟੇ ਪ੍ਰਾਪਰਟੀ ਡੀਲਰਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰੀ ਰੇਟਾਂ ਵਿੱਚ ਦਿੱਤੀ ਗਈ 3 ਫੀਸਦੀ ਛੂਟ ਨਾਲ ਜਾਇਦਾਦ ਦੇ ਕਾਰੋਬਾਰ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਦਾ ਸਿੱਧਾ-ਸਿੱਧਾ ਲਾਭ ਜਿੱਥੇ ਆਮ ਲੋਕਾਂ ਨੂੰ ਮਿਲੇਗਾ, ਉਥੇ ਹੀ ਪੰਜਾਬ ਸਰਕਾਰ ਦੇ ਮਾਲ ਮਹਿਕਮੇ ਨੂੰ ਵੀ ਫਾਇਦਾ ਹੋਵੇਗਾ।ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਵੇ ਅਤੇ ਐਲਾਨ ਕੀਤੀਆਂ ਰਿਆਇਤਾਂ ਦਾ ਲਾਭ ਜਨਤਾ ਨੂੰ ਤੁਰੰਤ ਮਿਲੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply