ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਅਤੇ ਵਾਈਸ ਪ੍ਰਧਾਨ
ਅਮਨ ਅਰੋੜਾ ਵਿਧਾਇਕ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਨਵੇਂ ਸੰਗਠਨ ਵਿੱਚ ਦਲਵੀਰ ਸਿੰਘ ਢਿੱਲੋਂ ਨੂੰ ਮਾਲਵਾ ਜ਼ੋਨ-3 ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਢਿੱਲੋਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ `ਆਪ` ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ ਅਤੇ ਪਾਰਟੀ ਵੱਲੋਂ ਜਤਾਏ ਗਏ ਵਿਸ਼ਵਾਸ `ਤੇ ਖਰਾ ਉਤਰਨਗੇ। ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ `ਆਪ` ਪਾਰਟੀ ਪੰਜਾਬ ਵਿੱਚ ਵਿਰੋਧੀ ਧਿਰ ਦਾ ਮੁਕਾਬਲਾ ਵਿਧਾਨ ਸਭਾ ਚੋਣਾਂ ਵਾਂਗ ਡਟ ਕੇ ਕਰ ਸਕੇ। ਇਸ ਮੌਕੇ `ਆਪ` ਪਾਰਟੀ ਦੇ ਆਗੂ ਅਨਿਲ ਮਿੱਤਲ, ਮਿਲਖ ਰਾਜ, ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਪੁੰਨੂ ਕਾਤਰੋਂ, ਡਾ. ਅਨਵਰ ਭਸੌੜ, ਪਵਨ ਗਰਗ, ਕਾਹਨ ਚੰਦ, ਨਵਕੇਤਨ ਕੁਮਾਰ, ਵਿਪਨ ਕਾਂਝਲਾ, ਬਲਵਿੰਦਰ ਬਬਲੂ, ਨਿਰਮਲ ਬੇਨੜਾ, ਅਮਰਜੀਤ ਚਹਿਲ, ਗਿਆਨ ਚੰਦ ਅਤੇ ਮਹਿੰਦਰ ਸਿੰਘ ਚਹਿਲ ਆਦਿ ਨੇ ਢਿੱਲੋਂ ਦੇ ਪ੍ਰਧਾਨ ਬਣਾਏ ਜਾਣ `ਤੇ ਖੁਸ਼ੀ ਜਾਹਰ ਕੀਤੀ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media