
ਫਾਜਿਲਕਾ, 7 ਜੁਲਾਈ (ਵਿਨੀਤ ਅਰੋੜਾ) – ਸਥਾਨਕ ਪ੍ਰਤਾਪ ਬਾਗ ਵਿਚ ਆਸ਼ਾ ਵਰਕਰਾਂ ਦੀ ਮੀਟਿੰਗ ਪ੍ਰਧਾਨ ਬਿਮਲਾ ਰਾਣੀ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੱਛਲੇ ਲੰਬੇ ਸਮੇਂ ਤੋਂ ਵਰਕਰਾਂ ਦੀ ਤਨਖਾਹ ਲਾਗੂ ਨਹੀਂ ਕੀਤੀ ਗਈ। ਜਿਸ ਦੇ ਰੋਸ਼ ਵੱਜੋਂ ਆਸ਼ਾ ਵਰਕਰ ਯੂਨੀਅਨ ਸਿਹਤ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਵਿਭਾਗ ਵਿਚ ਪੰਜ ਸਾਲਾਂ ਤੋਂ ਵੱਧ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ ਪਰ ਆਸ਼ਾ ਵਰਕਰਾਂ ਨੂੰ ਛੇ ਸਾਲ ਤੋਂ ਵੱਧ ਸਮਾਂ ਸਿਹਤ ਵਿਭਾਗ ਵਿਚ ਕੰਮ ਕਰਦਿਆਂ ਨੂੰ ਹੋ ਗਿਆ ਹੈ। ਆਸ਼ਾ ਵਰਕਰਾਂ ਨੂੰ ਏ ਐਨ ਐਮ ਦੀ ਟ੍ਰੇਨਿੰਗ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੇਸ਼ਮਾ ਰਾਣੀ, ਸੁਮਨ, ਰਿਤੂ, ਰਜਿੰਦਰ ਕੌਰ, ਰਸ਼ਮਿੰਦਰ ਕੌਰ, ਕਸ਼ਮੀਰਾ ਆਦਿ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media