ਅੰਮ੍ਰਿਤਸਰ 19 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਕੰਪਨੀ ਟੀ.ਸੀ.ਐਸ ਦੇ ਪ੍ਰਸਿੱਧ ਵਿਗਿਆਨੀਆਂ ਵਲੋਂ ਗੁਰੂ ਨਾਨਕ ਦੇਵ
ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੀਆਂ ਮੌਜੂਦਾਂ ਜ਼ਰੂਰਤਾਂ ਬਾਰੇ ਜਾਣੂ ਕਰਾਉਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ। ਟੀ.ਸੀ.ਐਸ ਦੇ ਵਿਗਿਆਨੀਆਂ ਦੀ ਇਸ ਟੀਮ ਵਿਚ ਵਰੁਣ ਸਕਸੇਨਾ, ਮਿਸ ਬਿਮਲਜੀਤ ਕੌਰ, ਰਜਿਤ ਸਿੱਕਾ ਸ਼ਾਮਿਲ ਸਨ।ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਵਰਕਸ਼ਾਪ ਅਤੇ ਅਧਿਆਪਕਾਂ ਲਈ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ।
ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੌਨਿਕਸ ਇੰਜੀਨਿਅਰਿੰਗ ਦੇ ਅਧਿਆਪਕਾਂ ਲਈ ਡਿਜੀਟਲ ਰਿਮੈਜੀਨੇਸ਼ਨ ਦਾ ਆਯੋਜਨ ਮਿਸ ਬਿਮਲਜੀਤ ਕੌਰ ਨੇ ਕੀਤਾ। ਉਨ੍ਹਾਂ ਇਸ ਮੌਕੇ ਸਤਾਰਾਂ ਸਾਲਾਂ ਦੇ ਅਕਾਦਮਿਕ, ਸਿਖਾਂਦਰੂ ਤੇ ਵਿਵਹਾਰਕ ਅਤੇ ਗਿਆਨ ਪ੍ਰਬੰਧਨ ਦੇ ਖੇਤਰ ਬਾਰੇ ਵਿਚਾਰ ਪੇਸ਼ ਕੀਤੇ। ਉਹ ਭਾਰਤ ਤੋਂ ਇਲਾਵਾ ਸਾਊਥ ਅਫਰੀਕਾ, ਨੇਪਾਲ, ਕੇਂਦਰੀ ਅਮਰੀਕਾ ਅਤੇ ਵੈਸਟ ਇੰਡੀਜ਼ ਦੀਆਂ ਯੂਨੀਵਰਸਿਟੀਆਂ ਵਿਚ ਵੀ ਭਾਸ਼ਣ ਦਿੰਦੇ ਹਨ।
ਬੀ.ਟੈਕ ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਦੀ `ਕੁਆਲਟੀ ਐਸ਼ੁਅਰੈਂਸ ਐਂਡ ਆਈ.ਟੀ.` ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਸ੍ਰੀ ਵਰੁਣ ਸਕਸੇਨਾ ਦੀ ਦੇਖ ਰੇਖ ਹੇਠ ਹੋਇਆ।ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੌਨਿਕਸ ਇੰਜੀਨਿਅਰਿੰਗ ਦੇ ਯੂਨੀਵਰਸਿਟੀ ਕੈਂਪਸ ਤੋਂ ਇਲਾਵਾ ਰਿਜ਼ਨਲ ਕੈਂਪਸ ਦੇ ਵਿਦਿਆਰਥੀਆਂ ਨੇ ਵੀ ਵਧ ਚੜ੍ਹ ਕੇ ਭਾਗ ਲਿਆ।ਇਸ ਪ੍ਰੋਗਰਾਮ ਦਾ ਉਦੇਸ਼ ਸੂਚਨਾ ਤਕਨਾਲੋਜੀ ਦੀਆਂ ਜ਼ਰੂਰਤਾਂ ਅਤੇ ਚੁਣੌਤੀਆਂ ਲਈ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਕਾਮਯਾਬੀ ਹਾਸਲ ਕਰਨ ਸਕਣ। ਉਨ੍ਹਾਂ ਨੂੰ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਅਤੇ ਕਾਰਜਸ਼ੈਲੀ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਤੋਂ ਪਹਿਲਾਂ ਅਸਿਸਟੈਂਟ ਪਲੇਸਮੈਂਟ ਅਫਸਰ, ਡਾ. ਅਮਿਤ ਚੋਪੜਾ ਨੇ ਵਿਗਿਆਨੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਪਲੇਸਮੈਂਟ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media