Thursday, June 18, 2026

ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਦੇ ਚੈਕ ਤਕਸੀਮ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਕੀਤੀ ਜਾ PPN1907201718ਰਹੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਚੈਕ ਵੰਡੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ ਵੱਲੋਂ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ ’ਤੇ ਤਕਸੀਮ ਕੀਤੇ ਗਏ।ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਪਿੰਡ ਅਟਾਰੀ, ਬਹੋੜੂ, ਹੇਰ, ਛੇਹਰਟਾ, ਮਹਿਮਾ ਪੰਡੋਰੀ, ਰਾਮਪੁਰਾ ਝੀਤੇ ਆਦਿ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ 11 ਚੈਕ ਦਿੱਤੇ ਗਏ।ਲੋੜਵੰਦ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ।ਇਸ ਮੌਕੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਤਜਿੰਦਰ ਸਿੰਘ, ਸੁਖਵਿੰਦਰ ਸਿੰਘ ਪੰਡੋਰੀ, ਹਰਜੀਤ ਸਿੰਘ ਬਹੋੜੂ ਤੇ ਪਰਮਪਾਲ ਸਿੰਘ ਆਦਿ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply