ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਹਿਮਾਚਲ ਦੇ ਟੂਰਿਸਟ ਕੇਂਦਰ ਸ਼ਿਮਲਾ ਤੋਂ 140 ਕਿਲੋਮੀਟਰ ਦੂਰ ਰਾਮਪੁਰ ਦੇ ਖਨੇਰੀ ਨੇੜੇ ਇਕ ਬਸ ਖੱਡ ਵਿਚ ਡਿੱਗ ਜਾਣ ਨਾਲ 28 ਦੇ ਕਰੀਬ ਯਾਤਰੂਆਂ ਦੀ ਮੌਤ ਅਤੇ ਕਈ ਹੋਰਾਂ ਦੇ ਜਖਮੀ ਹੋਣ ਦੀ ਖਬਰ ਹੈ।ਮਿਰਤਕਾਂ ਵਿੱਚ ਰਾਮਪੁਰ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਲੋਕ ਦੱਸੇ ਜਾਂਦੇ ਹਨ।ਪੁਲਿਸ ਅਨੁਸਾਰ ਦੂਜੀ ਬੱਸ ਨੂੰ ਓਵਰਟੇਕ ਕਰਦਿਆਂ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੱੇ ਸਤਲੁੱਜ ਦਰਿਆ ਦੇ ਕਿਨਾਰੇ ਖੱਡ ਵਿੱਚ ਡਿੱਗ ਪਈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਮੰਦਭਾਗੀ ਘਟਨਾ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਤੇ ਜਖਮੀਆ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media