Friday, September 25, 2026

ਡਵੀਜਨਲ ਕਮਿਸ਼ਨਰ ਜਲੰਧਰ ਚੌਧਰੀ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਵੀਜਨਲ ਕਮਿਸ਼ਨਰ ਜਲੰਧਰ ਰਾਜ ਕਮਲ ਚੌਧਰੀ ਆਈ.ਏ.ਐਸ ਦੇ ਪਹਿਲੀ ਵਾਰ ਪਠਾਨਕੋਟ ਵਿਖੇ PPN2007201704ਆਉਣ ‘ਤੇ ਜਿਲਾ ਪ੍ਰਸ਼ਾਸਨ ਦੀ ਅਗਵਾਈ ਵਿਚ ਐਨ.ਐਚ.ਪੀ.ਸੀ ਦੇ ਰੈਸਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿਤਾ ਗਿਆ।ਇਸ ਮੌਕੇ ‘ਤੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ, ਵਿਵੇਕ ਸ਼ੀਲ ਸੋਨੀ ਐਸ.ਐਸ.ਪੀ, ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਐਸ.ਡੀ.ਐਮ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਪਬਲਿਕ ਗਰੀਵੈਂਸ ਅਫਸਰ ਪਠਾਨਕੋਟ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਹਾਜਰ ਸਨ।ਸਲਾਮੀ ਉਪਰੰਤ ਕਮਿਸ਼ਨਰ ਵਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਨੇ ਮੀਟਿੰਗ ਦੌਰਾਨ ਜਿਲੇ ਅੰਦਰ ਕੀਤੇ ਜਾ ਰਹੇ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply