ਧੂਰੀ, 21 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਜਿਲਾ੍ਹ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਵੱਲੋਂ ਪਿੰਡ ਭੜੀ ਮਾਨਸਾ ਦੇ ਸਾਬਕਾ
ਸਰਪੰਚ ਮੱਘਰ ਸਿੰਘ ਨੂੰ ਪਾਰਟੀ ਦਾ ਜ਼ਿਲਾ੍ਹ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਘਰ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨਾਂ੍ਹ ਨੂੰ ਇਹ ਅਹੁੱਦਾ ਮਿਲਣ ਨਾਲ ਪਾਰਟੀ ਪ੍ਰਤੀ ਉਹਨਾਂ ਦੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ, ਜੋ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਹੰਸ ਰਾਜ ਗੁਪਤਾ, ਜੀਤ ਸਿੰਘ ਭੜੀ, ਭਿੰਦਰ ਸਿੰਘ ਲਾਂਗੜੀਆ, ਮਹਿੰਦਰ ਸਿੰਘ ਸ਼ਹਿਰੀ ਪ੍ਰਧਾਨ ਅਮਰਗੜ੍ਹ, ਨਿਰਮਲ ਸਿੰਘ ਸਾਬਕਾ ਮੈਂਬਰ, ਜਸਵੀਰ ਸਿੰਘ ਛਤਰੀਵਾਲਾ ਨੇ ਪਾਰਟੀ ਹਾਈਕਮਾਂਡ ਦਾ ਸ਼੍ਰੀ ਭੜੀ ਮਾਨਸਾ ਦੀ ਨਿਯੁੱਕਤੀ `ਤੇ ਧੰਨਵਾਦ ਕੀਤਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media