ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਪਿੰਡ ਦਿਓਣ ਵਿਖੇ ਆਯੋਜਿਤ ਸੱਤ ਰੋਜ਼ਾ ਐਨ.ਐਸ.ਐਸ (ਕੌਮੀ ਸੇਵਾ ਯੋਜਨਾ) ਕੈਂਪ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਕੈਂਪ ਸਮਾਪਤੀ ਸਮਾਗਮ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੱਸਣਯੋਗ ਹੈ ਕਿ 14 ਜੁਲਾਈ ਤੋਂ 20 ਜੁਲਾਈ ਤੱਕ ਚਲੇ ਇਸ ਕੈਂਪ ਦੇ ਆਖਰੀ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲ ਤੱਕ ਮੁੱਖ ਸੜਕ ਦੀ ਸਫ਼ਾਈ ਕੀਤੀ ਗਈ ਅਤੇ ਬੂਟੇ ਲਗਾਏ ਗਏ।ਇਸ ਤੋਂ ਇਲਾਵਾ ਵਾਟਰ ਵਰਕਸ ਦੀ ਸਫ਼ਾਈ ਅਤੇ ਦਰੱਖਤਾਂ ਨੂੰ ਕਲੀ ਕੀਤੀ ਗਈ।ਬਾਬਾ ਫ਼ਰੀਦ ਕਾਲਜ ਦੇ ਲੱਗਭਗ 50 ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਵੱਧ ਚੜ ਕੇ ਹਿੱਸਾ ਲਿਆ।ਵਲੰਟੀਅਰ ਹਰਜਿੰਦਰ ਸਿੰਘ ਨੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਰਿਪੋਰਟ ਪੇਸ਼ ਕੀਤੀ।ਇਸ ਮੌਕੇ ਸਰਕਾਰੀ ਸੀਨੀ. ਸੈਕੰ. ਸਕੂਲ ਦਿਓਣ ਦੇ ਪਿ੍ਰੰਸੀਪਲ ਜੋਗਿੰਦਰ ਸਿੰਘ ਨੇ ਸਕੂਲ ਦੀ ਸਫ਼ਾਈ ਕਰਨ ਅਤੇ ਰੈਲੀ ਕੱਢ ਕੇ ਲੋਕਾਂ ਵਿੱਚ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕਰਨ ਦੇ ਉਪਰਾਲੇ ਲਈ ਵਲੰਟੀਅਰਾਂ ਦੀ ਭਰਪੂਰ ਸ਼ਲਾਘਾ ਕੀਤੀ।ਪਿੰਡ ਦੇ ਸਰਪੰਚ ਮਹਿਤਾ ਸਿੰਘ ਨੇ ਇਸ ਕੈਂਪ ਦੀ ਸਫ਼ਲਤਾ ਦੀ ਵਧਾਈ ਦਿੰਦਿਆਂ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਬਾਬਾ ਫ਼ਰੀਦ ਕਾਲਜ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਮੁੱਖ ਮਹਿਮਾਨ ਨੇ ਵਲੰਟੀਅਰਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਐਮ.ਏ (ਅੰਗਰੇਜ਼ੀ) ਦੀ ਵਿਦਿਆਰਥਣ ਅਮਨਦੀਪ ਕੌਰ ਅਤੇ ਐਮ.ਐਸ.ਸੀ (ਜੌਗਰਫੀ) ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੂੰ ਬੈਸਟ ਵਲੰਟੀਅਰ ਦਾ ਖਿਤਾਬ ਦਿੱਤਾ ਗਿਆ।ਇਸ ਤੋਂ ਇਲਾਵਾ ਗਰੁੱਪ ਐਫ (ਸ਼ਹੀਦ ਭਗਤ ਸਿੰਘ ਗਰੁੱਪ) ਨੂੰ ਬੈਸਟ ਗਰੁੱਪ ਵਜੋਂ ਚੁਣਿਆ ਗਿਆ ਅਤੇ ਵਧੀਆ ਪ੍ਰਬੰਧਕ ਦਾ ਖਿਤਾਬ ਐਮ.ਏ. (ਪੁਲੀਟੀਕਲ) ਦੇ ਵਿਦਿਆਰਥੀ ਹਰਜਿੰਦਰ ਸਿੰਘ ਨੂੰ ਦਿੱਤਾ ਗਿਆ।ਮੰਚ ਸੰਚਾਲਨ ਦੀ ਭੂਮਿਕਾ ਵਲੰਟੀਅਰ ਲਵਰੀਤ ਸਿੰਘ ਨੇ ਅਦਾ ਕੀਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਕੈਂਪ ਦੀ ਸਫ਼ਲਤਾ ਲਈ ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ, ਐਨ.ਐਸ.ਐਸ ਅਤੇ ਸਮੂਹ ਵਲੰਟੀਅਰਾਂ ਨੂੰ ਵਧਾਈ ਦਿੱਤੀ।ਅੰਤ ਵਿਚ ਡੀਨ ਸਟੂਡੈਂਟ ਵੈਲਫੇਅਰ ਵਲੋਂ ਇਸ ਕੈਂਪ ਦੀ ਸਫ਼ਲਤਾ ਲਈ ਦਿਤੇ ਸਹਿਯੋੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media