ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਕੁਲਵੰਤ ਸਿੰਘ ਆਈ.ਏ.ਐਸ ਨੇ ਜਿਲਾ ਪਠਾਨਕੋਟ ਦੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਮੁਕਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਹ 2012 ਆਈ.ਏ.ਐਸ ਬੈਚ ਦੇ ਅਧਿਕਾਰੀ ਹਨ। ਉਨਾਂ ਦੱਸਿਆ ਕਿ ਅੰਡਰ ਟ੍ਰੇਨਿੰਗ ਉਨਾਂ ਨੇ ਮੁਕਤਸਰ ਵਿਖੇ ਸਹਾਇਕ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ, ਉਸ ਤੋਂ ਬਾਅਦ ਐਸ.ਡੀ.ਐਮ ਤਲਵੰਡੀ ਸਾਬੋ ਅਤੇ ਫਿਰ ਡਿਪਟੀ ਸੈਕਟਰੀ ਫਾਈਨਾਂਸ ਚੰਡੀਗੜ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ।ਇਸ ਤੋਂ ਬਾਅਦ ਐਸ.ਡੀ.ਐਮ ਨਕੋਦਰ ਅਤੇ ਪਿਛਲੇ ਕਰੀਬ 21 ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਜ) ਮੁਕਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media