ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪਿਛਲੇ ਦਿਨੀ ਸ਼ੋਸ਼ਲ
ਮੀਡੀਆ ਉਪਰ ਵਾਇਰਲ ਹੋਈ ਖ਼ਬਰ ‘ਅੰਮ੍ਰਿਤਸਰੀ ਫਿਸ਼’ ਦੇ ਮਸਾਲੇ ਦੀ ਡੱਬੀ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਉਸ ਦਾ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਹਨ।
ਉਨਾਂ ਕਿਹਾ ਕਿ ਇਸ ਸਬੰਧੀ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਆਸਟ੍ਰੇਲੀਆਂ ਦੀਆਂ ਸੰਗਤਾਂ ਨਾਲ ਸੰਪਰਕ ਸਾਧਜ਼ `ਤੇ ਮੈਲਬੋਰਨ (ਆਸਟ੍ਰੇਲੀਆ) ਤੋਂ ਪ੍ਰਧਾਨ ਰਵਿੰਦਰ ਸਿੰਘ ਲੋੋਪੋਂ ਤੇ ਸਿੱਖ ਸੰਗਤਾਂ ਨੇ ਤੁਰੰਤ ਕਾਰਵਾਈ ਕਰਦਿਆਂ ਮਸਾਲੇ ਦਾ ਬਿਜ਼ਨੇਸ ਸੁਰਿੰਦਰ ਸਿੰਘ ਨੂੰ ਲੱਭ ਲਿਆ ਹੈ। ਉਸ ਨੂੰ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਸਬੰਧੀ ਦੱਸਿਆ ਗਿਆ ਅਤੇ ਸਿੱਖਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵਿਸਥਾਰ ਨਾਲ ਜਾਣੂ ਕਰਵਾਇਆ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੁਰਿੰਦਰ ਸਿੰਘ ਨੇ ਆਪਣੀ ਕੀਤੀ ਭੁੱਲ ਨੂੰ ਤੁਰੰਤ ਸਵੀਕਾਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚੇ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਵੀ ਗਲਤੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ, ਨਾ ਕਰਨ ਸਬੰਧੀ ਭਰੋਸਾ ਦਿੱਤਾ ਹੈ ਅਤੇ ਉਸ ਨੇ ਆਪਣਾ ਸਾਰਾ ਸਮਾਨ ਜੋ ਸਪਲਾਈ ਹੋ ਚੁੱਕਾ ਹੈ ਉਸ ਨੂੰ ਵਾਪਸ ਮੰਗਵਾ ਲਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media