Wednesday, July 1, 2026

ਆਪ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 27 ਨੂੰ ਹੋਵੇਗੀ ਨਤਮਸਤਕ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ  ਸੁਖਪਾਲ ਸਿੰਘ ਖਹਿਰਾ ਵਿਰੋਧੀ Baljinder Aapਧਿਰ ਦਾ ਨੇਤਾ ਬਣਨ ਤੋਂ ਬਾਅਦ 27 ਜੁਲਾਈ 2017 ਨੂੰ ਸਮੁੱਚੀ ਲੀਡਰਸ਼ਿਪ ਨਾਲ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ।ਇਹ ਜਾਣਕਾਰੀ ਦਿੰਦਿਆ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਹਲਕਾ ਤਲਵੰਡੀ ਸਾਬੋ  ਤੇ ਪ੍ਰਧਾਨ ਮਹਿਲਾ ਵਿੰਗ ਪੰਜਾਬ ਨੇ ਦੱਸਿਆ ਕੇ ਸੁਖਪਾਲ ਸਿੰਘ ਖਹਿਰਾ ਦੇ ਵਿਰੋਧੀ ਧਿਰ ਦੇ ਨੇਤਾ ਬਣਨ ਨਾਲ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਹੈ।। ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕੇ ਖਹਿਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਧਾਨ ਸਭਾ ਵਿੱਚ ਇਕ ਜੁਝਾਰੂ ਵਿਰੋਧੀ ਧਿਰ ਦੇ ਤੌਰ `ਤੇ ਪੇਸ਼ ਆਵੇਗੀ ਤੇ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।ਆਮ ਆਦਮੀ ਪਾਰਟੀ ਜਿਥੇ ਵਿਧਾਨ ਸਭਾ ਵਿੱਚ ਖਹਿਰਾ ਤੇ ਜਨਤਾ ਦੀ ਕਚਹਿਰੀ ‘ਚ ਭਗਵੰਤ ਮਾਨ ਦੀ ਅਗਵਾਈ ਹੇਠ ਕੈਪਟਨ ਸਰਕਾਰ ਨੂੰ ਆਪਣੇ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਮਜਬੂਰ ਕਰ ਦੇਵੇਗੀ।ਪ੍ਰੋਫੈਸਰ ਬਲਜਿੰਦਰ ਕੌਰ ਨੇ  ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 27 ਜੁਲਾਈ ਨੂੰ ਸਵੇਰੇ 10 ਵਜੇ ਵੱਡੀ ਗਿਣਤੀ `ਚ ਤਲਵੰਡੀ ਸਾਬੋ ਪਹੁੰਚਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply